08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਤੀ ਮਾਤਾ ਗੋਤ ਕਟਾਰੀਆਂ ਦਾ ਮੇਲਾ ਪਿੰਡ ਰੱਤੇਵਾਲ ਵਿਖੇ ਧੂਮਧਾਮ ਨਾਲ ਮਨਾਇਆ

ਰੱਤੇਵਾਲ, 9 ਨਵੰਬਰ (ਅਸ਼ੋਕ ਕੁਮਾਰ ਲੀਲ)-ਸਤੀ ਮਾਤਾ ਗੋਤ ਕਟਾਰੀਆ ਦਾ ਮੇਲਾ ਪਿੰਡ ਰੱਤੇਵਾਲ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਹਵਨ ਯੱਗ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਰੱਤੇਵਾਲ, 9 ਨਵੰਬਰ (ਅਸ਼ੋਕ ਕੁਮਾਰ ਲੀਲ)-ਸਤੀ ਮਾਤਾ ਗੋਤ ਕਟਾਰੀਆ ਦਾ ਮੇਲਾ ਪਿੰਡ ਰੱਤੇਵਾਲ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਹਵਨ ਯੱਗ ਕੀਤਾ ਗਿਆ। ਇਸ ਉਪਰੰਤ ਸਵੇਰ ਤੋਂ ਹੀ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਜਿਸ ਦੀ ਸੇਵਾ ਜਸਪਾਲ ਰਾਏ ਅਤੇ ਗੁਰਪ੍ਰੀਤ ਸਿੰਘ ਬੱਬੂ ਰੁੜਕੀ ਵਲੋਂ ਕੀਤੀ ਗਈ ਅਤੇ ਲੰਗਰ ਦੀ ਸੇਵਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੇ ਪਰਿਵਾਰ ਵਲੋਂ ਕੀਤੀ ਗਈ। ਸਮੂਹ ਸੰਗਤਾਂ ਬੜੀ ਸ਼ਰਧਾ ਪੂਰਵਕ ਵੱਖ-ਵੱਖ ਪਿੰਡਾਂ ਤੋਂ ਸਤੀ ਮਾਤਾ ਦੇ ਦਰਸ਼ਨ ਕਰਨ ਪਹੁੰਚੀਆਂ ਅਤੇ ਸਤੀ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ’ਤੇ ਸਮੂਹ ਸੰਗਤਾਂ ਵੱਲੋਂ ਦਰਬਾਰ ਦੇ ਚੱਲ ਰਹੇ ਕੰਮ ਲਈ ਦਿਲ ਖੋਲ੍ਹ ਕੇ ਦਾਨ ਕੀਤਾ ਗਿਆ। ਇਸ ਮੌਕੇ ’ਤੇ ਸਵਰਨਜੀਤ ਸਿੰਘ ਪ੍ਰਧਾਨ, ਮਲਕੀਤ ਸਿੰਘ ਕਟਾਰੀਆ, ਪ੍ਰਧਾਨ ਗੁਰਦੀਪ ਸਿੰਘ, ਗੁਰਮੁਖ ਸਿੰਘ ਸਰਪੰਚ, ਚੌਧਰੀ ਜੈ ਚੰਦ ਰਿਟਾਇਰਡ ਖਜ਼ਾਨਾ ਅਫਸਰ ਅਤੇ ਸਮੂਹ ਸੰਗਤਾਂ ਮੌਕੇ ’ਤੇ ਮੌਜੂਦ ਰਹੀਆਂ।
Ad Position 22
No active advertisement
ਪਿਛਲੀ ਖ਼ਬਰ ਬੱਬਰ ਕਰਮ ਸਿੰਘ ਸਕੂਲ ਦੌਲਤਪੁਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ੌਰਿਆ ਇੰਟਰਨੈਸ਼ਨਲ ਸਕੂਲ ਬਲਾਚੌਰ ਵਿਖੇ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24