08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਰਾਤ ਦੇ ਹਨੇਰੇ ’ਚ ਨਾਜਾਇਜ਼ ਮਾਈਨਿੰਗ ਦੇ ਟਿੱਪਰਾਂ ਦੀ ਆਵਾਜਾਈ ਤੋਂ ਚਣਕੋਈ ਵਾਸੀ ਪ੍ਰੇਸ਼ਾਨ

ਮਜਾਰੀ/ਸਾਹਿਬਾ, 9 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਚਣਕੋਈ ਦੇ ਵਸਨੀਕ ਇਨ੍ਹੀਂ ਦਿਨੀਂ ਰਾਤ ਸਮੇਂ ਨਾਜਾਇਜ਼ ਮਾਈਨਿੰਗ ਦੇ ਸ਼ੱਕ ਹੇਠ ਮਿੱਟੀ ਨਾਲ ਭਰੇ ਓਵਰਲੋਡ ਟਿੱਪਰਾਂ ਦੀ ਲਗਾਤਾਰ ਆਵਾਜਾਈ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਾਸੀਆਂ ਅਨੁਸਾਰ ਇਹ ਟਿੱਪਰ ਸਾਰੀ ਰਾਤ ਬਿਨਾਂ ਕਿਸੇ ਰੋਕ-ਟੋਕ ਦੇ ਲੰਘਦੇ ਹਨ, ਜਿਸ ਕਾਰਨ ਲੋਕਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ।

Ad Position 21
No active advertisement
ਪਿੰਡ ਚਣਕੋਈ ’ਚੋਂ ਲੰਘਦੇ ਹੋਏ ਨਾਜਾਇਜ਼ ਮਾਈਨਿੰਗ ਦੇ ਭਰੇ ਟਿੱਪਰਾਂ ਤੋਂ ਪ੍ਰੇਸ਼ਾਨ ਗੱਲਬਾਤ ਕਰਦੇ ਹੋਏ ਪਿੰਡ ਵਾਸੀ। ਤਸਵੀਰ : ਨਿਰਮਲਜੀਤ ਸਿੰਘ ਚਾਹਲ 10-11-2026
ਮਜਾਰੀ/ਸਾਹਿਬਾ, 9 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਚਣਕੋਈ ਦੇ ਵਸਨੀਕ ਇਨ੍ਹੀਂ ਦਿਨੀਂ ਰਾਤ ਸਮੇਂ ਨਾਜਾਇਜ਼ ਮਾਈਨਿੰਗ ਦੇ ਸ਼ੱਕ ਹੇਠ ਮਿੱਟੀ ਨਾਲ ਭਰੇ ਓਵਰਲੋਡ ਟਿੱਪਰਾਂ ਦੀ ਲਗਾਤਾਰ ਆਵਾਜਾਈ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਾਸੀਆਂ ਅਨੁਸਾਰ ਇਹ ਟਿੱਪਰ ਸਾਰੀ ਰਾਤ ਬਿਨਾਂ ਕਿਸੇ ਰੋਕ-ਟੋਕ ਦੇ ਲੰਘਦੇ ਹਨ, ਜਿਸ ਕਾਰਨ ਲੋਕਾਂ ਦੀ ਨੀਂਦ ਹਰਾਮ ਹੋ ਚੁੱਕੀ ਹੈ। ਪਿੰਡ ਵਾਸੀਆਂ ਸਾਬਕਾ ਸਰਪੰਚ ਸੁਰਿੰਦਰ ਪਾਲ ਤੇ ਰਣਵੀਰ ਸਿੰਘ ਭੱਟੀ, ਅਮਰੀਕ ਸਿੰਘ ਭੱਟੀ, ਚੌਂਕੀਦਾਰ ਕੁਲਵੰਤ ਸਿੰਘ, ਗੁਰਦੀਪ ਸਿੰਘ, ਗਿਆਨ ਚੰਦ, ਦਵਿੰਦਰ ਸਿੰਘ ਅਤੇ ਕ੍ਰਿਸ਼ਨ ਆਦਿ ਨੇ ਦੱਸਿਆ ਕਿ ਇਹ ਟਿੱਪਰ ਸਾਹਦੜਾ ਵਾਲੇ ਪਾਸੇ ਤੋਂ ਆ ਕੇ ਪਿੰਡ ਚਣਕੋਈ ’ਚੋਂ ਲੰਘਦੇ ਹੋਏ ਚੁਸ਼ਮਾ ਸਾਈਡ ਵੱਲ ਜਾਂਦੇ ਹਨ। ਇਨ੍ਹਾਂ ਟਿੱਪਰਾਂ ਵਿੱਚ ਸਮਰੱਥਾ ਤੋਂ ਵੱਧ ਮਿੱਟੀ ਭਰੀ ਹੋਣ ਕਾਰਨ ਪਿੰਡ ਦੀਆਂ ਸੜਕਾਂ ਬੁਰੀ ਤਰ੍ਹਾਂ ਨੁਕਸਾਨੀਆਂ ਜਾ ਰਹੀਆਂ ਹਨ। ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਸੜਕਾਂ ਦੇ ਨਾਲ ਲੱਗਦੀਆਂ ਨਾਲੀਆਂ ਵੀ ਟੁੱਟ ਰਹੀਆਂ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਤੇਜ਼ ਰਫ਼ਤਾਰ ਨਾਲ ਲੰਘਦੇ ਭਾਰੀ ਟਿੱਪਰਾਂ ਕਾਰਨ ਹਾਦਸਾ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਟਿੱਪਰਾਂ ਦੇ ਸ਼ੋਰ ਅਤੇ ਲਗਾਤਾਰ ਆਵਾਜਾਈ ਨੇ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਲਈ ਖਾਸ ਤੌਰ ’ ਤੇ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿ ਇਹ ਮਿੱਟੀ ਕਿੱਥੋਂ ਕੱਢੀ ਜਾ ਰਹੀ ਹੈ, ਇਸ ਦੀ ਢੋਆ-ਢੁਆਈ ਕੌਣ ਕਰਵਾ ਰਿਹਾ ਹੈ ਅਤੇ ਮਾਈਨਿੰਗ ਸਬੰਧੀ ਲੋੜੀਂਦੀਆਂ ਮਨਜ਼ੂਰੀਆਂ ਲਈਆਂ ਗਈਆਂ ਹਨ ਜਾਂ ਨਹੀਂ। ਉਨ੍ਹਾਂ ਮੰਗ ਕੀਤੀ ਕਿ ਓਵਰਲੋਡ ਟਿੱਪਰਾਂ ਦੀ ਜਾਂਚ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਰਾਤ ਸਮੇਂ ਪਿੰਡ ਵਿੱਚੋਂ ਇਨ੍ਹਾਂ ਦੀ ਬੇਰੋਕ ਆਵਾਜਾਈ ’ਤੇ ਰੋਕ ਲਗਾਈ ਜਾਵੇ। ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ, ਸੜੋਆ ਬਾਜ਼ਾਰ ’ਚ ਥਾਂ-ਥਾਂ ਲੱਗੇ ਪਟਾਕਿਆਂ ਦੇ ਸਟਾਲ ਅਗਲੀ ਖ਼ਬਰ ਕਾਂਗਰਸੀ ਆਗੂ ਦਾ ਦੀਵਾਲੀ ਵਾਲਾ ਬੈਨਰ ਪਾੜਨ ’ਤੇ ਫੁੱਟਿਆ ਗੁੱਸਾ
Ad Position 24