ਗੁਰਪ੍ਰੀਤ ਗੁੱਜਰ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਮੌਕੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਇੱਕ-ਦੂਜੇ ਨੂੰ ਦੀਵਾਲੀ, ਵਿਸ਼ਵਕਰਮਾ ਦਿਵਸ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਮੌਕੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਇੱਕ-ਦੂਜੇ ਨੂੰ ਦੀਵਾਲੀ, ਵਿਸ਼ਵਕਰਮਾ ਦਿਵਸ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਗੁਰਪ੍ਰੀਤ ਗੁੱਜਰ ਨੇ ਪਾਰਟੀ ਪ੍ਰਧਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਭਲਾਈ ਸੰਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਦੋਵਾਂ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ। ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤ ੇ ਸਿੱਖ ਕੌਮ ਦੇ ਹਿੱਤਾਂ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਗੁਰਪ੍ਰੀਤ ਗੁੱਜਰ ਨੂੰ ਤਿਉਹਾਰਾਂ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪਾਰਟੀ ਲਈ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਪਾਰਟੀ ਫਿਰ ਤੋਂ ਪੰਜਾਬ ਵਿੱਚ ਆਪਣਾ ਮਾਣ-ਸਨਮਾਨ ਹਾਸਲ ਕਰੇਗੀ।