‘ਆਪ’ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਹੋਏ ਤੰਗ-ਡਾ. ਧਰਮਪਾਲ
ਬੰਗਾ, 9 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਅਤੇ ਪਹਿਲਾ ਰਹੀ ਕਾਂਗਰਸ ਦੀਆਂ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਹੁਣ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੇ ਹਨ।
ਬੰਗਾ, 9 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਅਤੇ ਪਹਿਲਾ ਰਹੀ ਕਾਂਗਰਸ ਦੀਆਂ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਹੁਣ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੇ ਹਨ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ੇ ਅਤੇ ਗੈਂਗਸਟਰਵਾਦ ਦਾ ਜੜ੍ਹੋਂ ਖ਼ਾਤਮਾ ਕਰਨਾ ਪਹਿਲੀ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਡਾ. ਧਰਮਪਾਲ ਰਿਟਾ ਆਈ.ਏ.ਐਸ ਉੱਪ ਪ੍ਰਧਾਨ ਐਸ. ਸੀ ਮੋਰਚਾ ਪੰਜਾਬ ਪ੍ਰਦੇਸ਼ ਭਾਜਪਾ ਨੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕਹੇ। ਇਹ ਪੱਤਰਕਾਰ ਮਿਲਣੀ ਡਾ. ਨਰੇਸ਼ ਰਾਵਲ ਭਾਜਪਾ ਮੰਡਲ ਪ੍ਰਧਾਨ ਬੰਗਾ ਦੀ ਯੋਗ ਅਗਵਾਈ ਵਿੱਚ ਕੀਤੀ ਗਈ ਸੀ। ਪੱਤਰਕਾਰਾਂ ਨਾਲ ਮੁਲਾਕਾਤ ਕਰਦੇ ਹੋਏ ਵਿਧਾਨ ਸਭਾ ਹਲਕਾ ਬੰਗਾ ਦੇ ਭਾਜਪਾ ਦੇ ਸੰਭਾਵੀ ਉਮੀਦਵਾਰ ਡਾ. ਧਰਮਪਾਲ ਬੰਗਾ ਨੇ ਕਿਹਾ ਕਿ ਉਹ ਜਿੱਥੇ ਵੀ ਜਾਂਦੇ ਹਨ, ਲੋਕਾਂ ਵਲੋਂ ਉਨ੍ਹਾਂ ਨੂੰ ਅਤੇ ਭਾਜਪਾ ਪਾਰਟੀ ਨੂੰ ਭਰਵਾਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਸੰਜੀਵ ਭਾਰਦਵਾਜ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਵੀ ਆਪ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਇਸ ਮੌਕੇ ਇੰਜੀਨੀਅਰ ਕੁਲਦੀਪ ਸਿੰਘ ਜੱਸੋਮਜਾਰਾ ਮੰਡਲ ਪ੍ਰਧਾਨ ਬਹਿਰਾਮ, ਡਾ. ਨਰੇਸ਼ ਰਾਵਲ ਮੰਡਲ ਪ੍ਰਧਾਨ ਬੰਗਾ, ਪ੍ਰਿਤਪਾਲ ਬਜਾਜ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ, ਕੌਂਸਲਰ ਹਿੰਮਤ ਤੇਜਪਾਲ, ਭਾਜਪਾ ਯੂਥ ਆਗੂ ਨਰੇਸ਼ ਸ਼ਰਮਾ, ਪੰਡਿਤ ਰਾਜੀਵ ਸ਼ਰਮਾ, ਸਪਰਸ਼ ਅਤੇ ਪ੍ਰਿੰਸੀਪਲ ਸੁਖਦੇਵ ਸਿੰਘ ਜੱਸੋਮਜਾਰਾ ਆਦਿ ਵੀ ਹਾਜਰ ਸਨ।