08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਕਾਰੀ ਆਈ.ਟੀ.ਆਈ. ਦੇ ਕੱਚੇ ਇੰਸਟ੍ਰਕਟਰਾਂ ਨੇ ਮਨਾਈ ਕਾਲੀ ਦੀਵਾਲੀ

ਮਜਾਰੀ/ਸਾਹਿਬਾ, 9 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਸੂਬੇ ਦੀਆਂ ਸਰਕਾਰੀ ਆਈ. ਟੀ.

Ad Position 21
No active advertisement
ਆਈ. ਟੀ. ਆਈ. ਸਾਹਿਬਾ ਵਿਖੇ ਗੱਲਬਾਤ ਕਰਦੇ ਹੋਏ ਇੰਸਟਰਕਟਰ। ਤਸਵੀਰ : ਨਿਰਮਲਜੀਤ ਸਿੰਘ ਚਾਹਲ 10-11-2026
ਮਜਾਰੀ/ਸਾਹਿਬਾ, 9 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਸੂਬੇ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿੱਚ ਡੀ.ਐੱਸ.ਟੀ. ਅਤੇ ਸੀ.ਟੀ.ਐੱਸ. ਸਕੀਮਾਂ ਅਧੀਨ ਕੰਮ ਕਰ ਰਹੇ ਕੰਟਰੈਕਟ ਇੰਸਟ੍ਰਕਟਰਾਂ ਅਤੇ ਜੂਨੀਅਰ ਸਟਾਫ਼ ਵੱਲੋਂ ਇਸ ਵਾਰ ਦੀਵਾਲੀ ਦਾ ਤਿਉਹਾਰ ਕਾਲੀ ਦੀਵਾਲੀ ਵਜੋਂ ਮਨਾਇਆ ਗਿਆ। ਮੁਲਾਜ਼ਮਾਂ ਨੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਦਿਆਂ ਆਪਣੀਆਂ ਹੱਕੀ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਸਬੰਧੀ ਦਵਿੰਦਰ ਕੁਮਾਰ, ਸੌਰਭ ਕੁਮਾਰ, ਕੁਲਵਿੰਦਰ ਕੁਮਾਰ, ਰਾਹੁਲ ਕੁਮਾਰ, ਯਸ਼ਪਾਲ ਕਟਾਰੀਆ, ਮੋਹਿਤ ਕੁਮਾਰ ਅਤੇ ਬਲਵੰਤ ਰਾਮ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿੱਚ ਕੰਟਰੈਕਟ ਅਤੇ ਕੱਚੇ ਆਧਾਰ ’ਤੇ ਕੰਮ ਕਰ ਰਹੇ ਇੰਸਟ੍ਰਕਟਰ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਮੀਟਿੰਗਾਂ ਕਰਨ ਅਤੇ ਭਰੋਸੇ ਦੇਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਜੇ ਤੱਕ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਐੱਸ.ਟੀ. ਅਤੇ ਸੀ.ਟੀ.ਐੱਸ. ਸਕੀਮਾਂ ਅਧੀਨ ਕੰਮ ਕਰ ਰਹੇ ਸਮੂਹ ਸਟਾਫ਼ ਨੂੰ ਬਿਨਾ ਕਿਸੇ ਸ਼ਰਤ ਵਿਭਾਗ ਅਧੀਨ ਲਿਆ ਕੇ ਉਨ੍ਹਾਂ ਦੀਆਂ ਸੇਵਾਵਾਂ ਸੁਰੱਖਿਅਤ ਕਰਨਾ, ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਬੰਦ ਕਰਨਾ ਅਤੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਲਾਗੂ ਕਰਨਾ ਸ਼ਾਮਲ ਹੈ। ਆਗੂਆਂ ਨੇ ਕਿਹਾ ਕਿ ਸਰਕਾਰੀ ਆਈ.ਟੀ.ਆਈਜ਼ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਬਣਦੇ ਹੱਕ ਨਹੀਂ ਮਿਲ ਰਹੇ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ। ਅੰਤ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈਜ਼ ਦੇ ਇੰਸਟ੍ਰਕਟਰ ਆਪਣੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਵੱਖ-ਵੱਖ ਥਾਵਾਂ ’ਤੇ ਭਗਵਾਨ ਵਿਸ਼ਵਕਰਮਾ ਦਾ 67ਵਾਂ ਸਾਲਾਨਾ ਉਤਸਵ ਮਨਾਇਆ ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ’ਤੇ ਕਾਠਗੜ੍ਹ ਬਾਜ਼ਾਰ ’ਚ ਰੌਣਕਾਂ
Ad Position 24