10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 10 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਾਉਣੀ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੰਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਸਾਹਮਣੇ ਆਈਆਂ 19 ਘਟਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

Ad Position 21
No active advertisement
ਕਿਹਾ, ਪਰਾਲੀ ਸਾੜਨ ਦੀਆਂ 19 ਘਟਨਾਵਾਂ ਆਈਆ ਸਾਹਮਣੇ 11-11-2026
ਨਵਾਂਸ਼ਹਿਰ, 10 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਾਉਣੀ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੰਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਸਾਹਮਣੇ ਆਈਆਂ 19 ਘਟਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਨ੍ਹਾਂ ’ਚੋਂ 17 ਘਟਨਾਵਾਂ ਸਬ-ਡਿਵੀਜ਼ਨ ਬੰਗਾ ਅਤੇ 2 ਘਟਨਾਵਾਂ ਸਬ-ਡਿਵੀਜ਼ਨ ਨਵਾਂਸ਼ਹਿਰ ਨਾਲ ਸਬੰਧਤ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਉੱਥੋਂ ਦੇ ਸਬੰਧਤ ਕਲੱਸਟਰ ਅਫ਼ਸਰਾਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ। ਇਸ ਮੌਕੇ ਪੁਲਿਸ ਵਿਭਾਗ ਵੱਲੋਂ ਐਸ.ਪੀ ਹੈੱਡਕੁਆਰਟਰ ਹਰਕਮਲ ਕੌਰ ਨੇ ਦੱਸਿਆ ਕਿ ਪਿੰਡਾਂ ਵਿੱਚ ਪੁਲਿਸ ਵੱਲੋਂ ਰੋਜ਼ਾਨਾ ਗਸ਼ਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਉਪ ਮੰਡਲ ਮਜਿਸਟਰੇਟ ਬੰਗਾ ਵਿਪਨ ਭੰਡਾਰੀ, ਐਸ.ਪੀ ਹੈੱਡਕੁਆਰਟਰ ਹਰਕਮਲ ਕੌਰ, ਡੀ.ਐਸ.ਪੀ ਬੰਗਾ ਹਰਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ, ਸਹਾਇਕ ਖੇਤੀਬਾੜੀ ਇੰਜੀਨੀਅਰ ਚੰਦਨ ਸ਼ਰਮਾ, ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਿਖਿਲ ਗੁਪਤਾ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਰੋਗੀਆਂ ਦੇ ਮਿਆਰੀ ਇਲਾਜ ਲਈ ਨਿਰਧਾਰਿਤ ਐੱਸ . ਓ . ਪੀ . ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਅਗਲੀ ਖ਼ਬਰ ਪ੍ਰੋਫੈਸਰ ਦੇ ਘਰ ਲੱਗੀ ਅੱਗ ਘਰੇਲੂ ਸਮਾਨ ਦਾ ਭਾਰੀ ਨੁਕਸਾਨ
Ad Position 24