ਜੇ . ਐਸ . ਐਫ . ਐਚ . ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ’ ਚ ਦੀਵਾਲੀ ਸਮਾਗਮ
ਨਵਾਂਸ਼ਹਿਰ, 10 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਜੇ. ਐਸ.
ਨਵਾਂਸ਼ਹਿਰ, 10 ਨਵੰਬਰ (ਦੀਦਾਰ ਸਿੰਘ ਸ਼ੇਤਰਾ) - ਜੇ. ਐਸ. ਐਫ. ਐਚ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਵੱਲੋਂ ਮਿਲ ਕੇ ਸਕੂਲ ਦੇ ਵਿਹੜੇ ਅਤੇ ਕਲਾਸ ਰੂਮਾਂ ਨੂੰ ਰੰਗ-ਬਿਰੰਗੀਆਂ ਲੜੀਆਂ, ਦੀਵਿਆਂ, ਗੁਬਾਰਿਆਂ, ਰੰਗੋਲੀ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਦੀਵਾਲੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਰੰਗੋਲੀ, ਦੀਵੇ ਜਗਾਉਣ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਤਿਉਹਾਰ ਦੀ ਖੁਸ਼ੀ ਨੂੰ ਹੋਰ ਵੀ ਵਧਾ ਦਿੱਤਾ। ਪੂਰਾ ਸਕੂਲ ਦੀਵਿਆਂ ਦੀ ਰੌਸ਼ਨੀ ਅਤੇ ਰੰਗ-ਬਿਰੰਗੀ ਸਜਾਵਟ ਨਾਲ ਰੌਸ਼ਨ ਹੋ ਗਿਆ। ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਹੀ ਤਿਉਹਾਰ ਨਹੀਂ, ਸਗੋਂ ਇਹ ਸਾਡੇ ਜੀਵਨ ਵਿੱਚੋਂ ਹਨ੍ਹੇਰਾ ਦੂਰ ਕਰਕੇ ਗਿਆਨ, ਸੱਚਾਈ, ਪਿਆਰ ਅਤੇ ਚੰਗੇ ਵਿਚਾਰਾਂ ਦੀ ਰੌਸ਼ਨੀ ਫੈਲਾਉਣ ਦਾ ਸੰਦੇਸ਼ ਦਿੰਦੀ ਹੈ। ਉਹਨਾਂ ਕਿਹਾ ਕਿ ਦੀਵਾਲੀ ਦਾ ਅਸਲ ਅਰਥ ਘਰ ਨੂੰ ਦੀਵਿਆਂ ਨਾਲ ਨਹੀਂ, ਸਗੋਂ ਆਪਣੇ ਚੰਗੇ ਵਿਚਾਰਾਂ ਨਾਲ ਰੌਸ਼ਨ ਕਰਨਾ ਵੀ ਹੈ। ਜਿੱਥੇ ਗਿਆਨ ਦੀ ਰੌਸ਼ਨੀ ਹੁੰਦੀ ਹੈ, ਉੱਥੇ ਅਗਿਆਨਤਾ ਦਾ ਹਨੇਰਾ ਆਪਣੇ ਆਪ ਦੂਰ ਹੋ ਜਾਂਦਾ ਹੈ।