ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ’ ਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ
ਨਵਾਂਸ਼ਹਿਰ, 10 ਨਵੰਬਰ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਪੁਨਰਵਾਸ ਅਤੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯਤਨਸ਼ੀਲ ਹੈ।
ਡ
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਾਲ ਜ਼ਿਲ੍ਹਾ ਪ੍ਰਧਾਨ ਦਿਨੇਸ਼ ਸੂਰੀ ਅਤੇ ਹੋਰ।
11-11-2026
ਨਵਾਂਸ਼ਹਿਰ, 10 ਨਵੰਬਰ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਪੁਨਰਵਾਸ ਅਤੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯਤਨਸ਼ੀਲ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐੱਸ.ਡੀ.ਐੱਮ. ਨਵਾਂਸ਼ਹਿਰ ਅਨਮਜੋਤ ਕੌਰ, ਐੱਸ.ਡੀ.ਐੱਮ. ਬਲਾਚੌਰ ਸੁਨੀਲ ਫੋਗਾਟ, ਐੱਸ.ਪੀ. ਸਰਬਜੀਤ ਬਾਹੀਆ, ਡੀ.ਐੱਸ.ਪੀ. ਨਵਾਂਸ਼ਹਿਰ ਪੰਕਜ ਸ਼ਰਮਾ, ਡੀ.ਐੱਸ.ਪੀ. ਬੰਗਾ ਹਰਜੀਤ ਸਿੰਘ, ਡੀ.ਐੱਸ.ਪੀ. ਬਲਾਚੌਰ ਹਿੰਮਤ ਮਲਹੌਤਰਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਦਿਨੇਸ਼ ਸੂਰੀ, ਵਾਈਸ ਕੋਆਰਡੀਨੇਟਰ ਬਲਜੀਤ ਰਾਮ, ਹਲਕਾ ਕੋਆਰਡੀਨੇਟਰ ਬੰਗਾ ਹੇਮਰਾਜ ਬਸਰਾ, ਨਵਾਂਸ਼ਹਿਰ ਤੋਂ ਇੰਦਰਜੀਤ ਕੁਮਾਰ ਅਤੇ ਬਲਾਚੌਰ ਤੋਂ ਡਾ. ਭੁਪਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਜ਼ਮੀਨੀ ਪੱਧਰ ’ਤੇ ਨਸ਼ਾ ਮੁਕਤੀ ਲਈ ਕੰਮ ਕਰ ਰਹੇ ਆਗੂਆਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਅਤੇ ਉੱਜਵਲ ਭਵਿੱਖ ਵੱਲ ਲਿਜਾਣ ਦਾ ਸਾਂਝਾ ਉਪਰਾਲਾ ਹੈ। ਉਨ੍ਹਾਂ ਜ਼ਿਲ੍ਹੇ ਦੇ ਪਛਾਣੇ ਗਏ ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਦੀ ਮੁੜ ਸੁਰਜੀਤੀ ਲਈ ਨਗਰ ਕੌਂਸਲਾਂ, ਪੇਂਡੂ ਵਿਕਾਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸੁੰਨਸਾਨ ਥਾਵਾਂ ਦੀ ਸਫ਼ਾਈ, ਖੰਡਰ ਇਮਾਰਤਾਂ ਦੀ ਸੰਭਾਲ, ਸਟਰੀਟ ਲਾਈਟਾਂ ਲਗਾਉਣ, ਸੀ.ਸੀ.ਟੀ.ਵੀ. ਕੈਮਰਿਆਂ ਦੀ ਵਿਵਸਥਾ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸ.ਐੱਸ.ਪੀ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਕਾਨੂੰਨੀ ਕਾਰਵਾਈ, ਸ਼ੱਕੀ ਟਿਕਾਣਿਆਂ ਦੀ ਨਿਗਰਾਨੀ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।