10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਾਲੀ ਗੋਤ ਦੇ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ

ਉਸਮਾਨਪੁਰ, 10 ਨਵੰਬਰ (ਸੰਦੀਪ ਮਝੂਰ)-ਨਜ਼ਦੀਕੀ ਪਿੰਡ ਮੁਜੱਫਰਪੁਰ ਵਿਖੇ ਬਾਲੀ ਜਠੇਰਿਆਂ ਦਾ ਮੇਲਾ ਮਨਾਇਆ ਗਿਆ। ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 11-11-2026
ਉਸਮਾਨਪੁਰ, 10 ਨਵੰਬਰ (ਸੰਦੀਪ ਮਝੂਰ)-ਨਜ਼ਦੀਕੀ ਪਿੰਡ ਮੁਜੱਫਰਪੁਰ ਵਿਖੇ ਬਾਲੀ ਜਠੇਰਿਆਂ ਦਾ ਮੇਲਾ ਮਨਾਇਆ ਗਿਆ। ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ ਨੇ ਕਿਹਾ ਕਿ ਅਜੋਕੇ ਸਮੇਂ ਸਾਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਬਜ਼ੁਰਗਾਂ ਦੀ ਜ਼ਿੰਦਗੀ ਦੇ ਤਜ਼ਰਬੇ ਦਾ ਫਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਬਾਲੀ ਪਰਿਵਾਰਾਂ ਨਾਲ ਸਬੰਧਤ ਸੰਗਤਾਂ ਦੂਸਰੇ ਰਾਜਾਂ ਤੋਂ ਵੀ ਵਿਸ਼ੇਸ਼ ਤੌਰ ’ਤੇ ਇੱਥੇ ਨਤਮਸਤਕ ਹੋਈਆਂ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ, ਸਰਦਾਰਾ ਸਿੰਘ ਜਨਰਲ ਸਕੱਤਰ, ਪਲਵਿੰਦਰ ਕੁਮਾਰ ਖ਼ਜ਼ਾਨਚੀ, ਸੀਤਲ ਕੁਮਾਰ ਗੋਹਲੜੋਂ, ਜਗਦੀਸ਼ ਰਾਏ, ਧਰਮਪਾਲ ਬਾਲੀ, ਬਖਸ਼ੀਸ਼ ਸਿੰਘ, ਜਸਪਾਲ ਗੋਹਲੜੋਂ, ਬਲਵਿੰਦਰ ਕੌਰ ਬਾਲੀ ਸੋਨੀਆ ਬਾਲੀਆਦਿ ਹਾਜ਼ਰ ਸਨ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮੂਮ ਗੋਤਰ ਜਠੇਰਿਆਂ ਦੇ ਸਾਲਾਨਾ ਜੋੜ ਮੇਲੇ ’ ਤੇ ਭਾਰੀ ਗਿਣਤੀ ’ ਚ ਸ਼ਰਧਾਲੂ ਹੋਏ ਨਤਮਸਤਕ ਅਗਲੀ ਖ਼ਬਰ ਲੋੜਵੰਦਾਂ ਦੀ ਸੇਵਾ ਕਦੇ ਵਿਅਰਥ ਨਹੀਂ ਜਾਂਦੀ - ਬਾਗੀ
Ad Position 24