10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਖਬੀਰ ਸਿੰਘ ਬਾਦਲ ਦੇ ਸੰਭਾਵੀ ਦੌਰੇ ਨੂੰ ਲੈ ਕੇ ਅਕਾਲੀ ਆਗੂਆਂ ਨੇ ਕੀਤੀ ਮੀਟਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਬਲਾਕ ਬਲਾਚੌਰ ਅਤੇ ਸੜੋਆ ’ਚ ਕਰਨਗੇ 2 ਰੈਲੀਆਂ

ਮਜਾਰੀ/ਸਾਹਿਬ, 10 ਨਵੰਬਰ (ਨਿਰਮਲਜੀਤ ਸਿੰਘ ਚਾਹਲ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਨਵੰਬਰ ਦੇ ਅਖੀਰ ਵਿੱਚ ਰੱਖੇ ਸੰਭਾਵੀ ਦੌਰੇ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਸਰਕਲ ਮਜਾਰੀ ਦੇ ਪ੍ਰਧਾਨ ਗੁਰਦੀਪ ਸਿੰਘ ਦੇ ਗ੍ਰਹਿ ਬਕਾਪੁਰ ਵਿਖੇ ਆਗੂਆਂ ਅਤੇ ਵਰਕਰਾਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਪਿੰਡ ਬਕਾਪੁਰ ਵਿਖੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਅਕਾਲੀ ਆਗੂ। ਤਸਵੀਰ : ਨਿਰਮਲਜੀਤ ਸਿੰਘ 11-11-2026
ਮਜਾਰੀ/ਸਾਹਿਬ, 10 ਨਵੰਬਰ (ਨਿਰਮਲਜੀਤ ਸਿੰਘ ਚਾਹਲ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਨਵੰਬਰ ਦੇ ਅਖੀਰ ਵਿੱਚ ਰੱਖੇ ਸੰਭਾਵੀ ਦੌਰੇ ਨੂੰ ਲੈ ਕੇ ਅਕਾਲੀ ਆਗੂਆਂ ਵਲੋਂ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਸਰਕਲ ਮਜਾਰੀ ਦੇ ਪ੍ਰਧਾਨ ਗੁਰਦੀਪ ਸਿੰਘ ਦੇ ਗ੍ਰਹਿ ਬਕਾਪੁਰ ਵਿਖੇ ਆਗੂਆਂ ਅਤੇ ਵਰਕਰਾਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਦੌਰੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਵੱਲੋਂ ਬਲਾਕ ਬਲਾਚੌਰ ਅਤੇ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਵਿੱਚ ਦੋ ਰੈਲੀਆਂ ਕਰਕੇ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਦੌਰਾਨ ਰੈਲੀਆਂ ਦੀਆਂ ਤਿਆਰੀਆਂ, ਵਰਕਰਾਂ ਦੀ ਸ਼ਮੂਲੀਅਤ ਅਤੇ ਪ੍ਰਬੰਧਾਂ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸੂਬਾਈ ਆਗੂ ਰਣਵੀਰ ਸਿੰਘ ਭੱਟੀ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਅਜਮੇਰ ਸਿੰਘ ਭਾਰਾਪੁਰ, ਭੁਪਿੰਦਰ ਸਿੰਘ ਨਾਗਰਾ, ਗੁਰਨਾਮ ਸਿੰਘ ਜੈਨਪੁਰ, ਕੁਲਵਿੰਦਰ ਸਿੰਘ, ਬਲਿਹਾਰ ਸਿੰਘ ਮਜਾਰੀ, ਹਰਜਿੰਦਰ ਸਿੰਘ ਨਾਗਰਾ, ਗੌਰਵ ਚੌਹਾਨ, ਕਰਨੈਲ ਸਿੰਘ, ਹਰਮਨ ਸਿੰਘ, ਜੁਝਾਰ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਕੂਲ ਵਿਖੇ ‘ ਸੇਵ ਅਵਰ ਸੋਲਜ਼ ’ ਸੰਸਥਾ ਵਲੋਂ ਸੈਮੀਨਾਰ ਅਗਲੀ ਖ਼ਬਰ ਬੀ . ਡੀ . ਪੀ . ਓ ਅਸ਼ੋਕ ਕੁਮਾਰ ਨੇ ਮੁੜ ਸੰਭਾਲਿਆ ਸੜੋਆ ਦਾ ਚਾਰਜ
Ad Position 24