10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਮਰਦੀਪ ਸਕੂਲ ਵਿਖੇ ‘ ਸੇਵ ਅਵਰ ਸੋਲਜ਼ ’ ਸੰਸਥਾ ਵਲੋਂ ਸੈਮੀਨਾਰ

ਮੁਕੰਦਪੁਰ, 10 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ‘ਸੇਵ ਅਵਰ ਸੋਲਜ਼’ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਜੀਵਨ ਦੀ ਸਹੀ ਸੇਧ ਦੇਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਸੰਸਥਾ ਵਲੋਂ ਸਰਦਾਰ ਦਿਲਬਾਗ ਸਿੰਘ ਅਤੇ ਮੈਡਮ ਦਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ।

Ad Position 21
No active advertisement
ਅਜੀਤ ਡੈਸਕ 11-11-2026
ਮੁਕੰਦਪੁਰ, 10 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ‘ਸੇਵ ਅਵਰ ਸੋਲਜ਼’ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਜੀਵਨ ਦੀ ਸਹੀ ਸੇਧ ਦੇਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਸੰਸਥਾ ਵਲੋਂ ਸਰਦਾਰ ਦਿਲਬਾਗ ਸਿੰਘ ਅਤੇ ਮੈਡਮ ਦਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਖੂਬਸੂਰਤ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਨੂੰ ਆਖਿਆ। ਸੈਮੀਨਾਰ ਦੌਰਾਨ ਸਰਦਾਰ ਦਿਲਬਾਗ ਸਿੰਘ ਨੇ ਗੁਰਬਾਣੀ ਦੇ ਸੰਦਰਭ ਵਿੱਚ ਸਰੀਰ, ਮਨ ਅਤੇ ਆਤਮਾ ਦੇ ਆਪਸੀ ਸਬੰਧਾਂ ਬਾਰੇ ਵਿਦਿਆਰਥੀਆਂ ਨਾਲ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਨੁੱਖੀ ਜੀਵਨ ਵਿੱਚ ਸਰੀਰ ਦੀ ਤੰਦਰੁਸਤੀ ਦੇ ਨਾਲ-ਨਾਲ ਮਨ ਦੀ ਸ਼ਾਂਤੀ ਅਤੇ ਆਤਮਾ ਦੀ ਪਵਿੱਤਰਤਾ ਵੀ ਬਹੁਤ ਮਹੱਤਵਪੂਰਨ ਹੈ। ਗੁਰਬਾਣੀ ਸਾਨੂੰ ਸੱਚਾ ਜੀਵਨ ਜਿਊਣ, ਚੰਗੇ ਵਿਚਾਰ ਅਪਣਾਉਣ, ਨਿਮਰਤਾ ਰੱਖਣ, ਦੂਜਿਆਂ ਦੀ ਮਦਦ ਕਰਨ ਅਤੇ ਆਪਣੇ ਅੰਦਰ ਝਾਤੀ ਮਾਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਚੰਗੀ ਸੋਚ, ਸੰਜਮ, ਸੇਵਾ ਭਾਵਨਾ ਅਤੇ ਅਧਿਆਤਮਿਕ ਜੀਵਨ ਰਾਹੀਂ ਮਨੁੱਖ ਆਪਣੇ ਜੀਵਨ ਨੂੰ ਸਫ਼ਲ ਅਤੇ ਸੁਖਮਈ ਬਣਾ ਸਕਦਾ ਹੈ। ਅੰਤ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਰਦਾਰ ਦਿਲਬਾਗ ਸਿੰਘ ਅਤੇ ਮੈਡਮ ਦਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਲਾਚੌਰ ਦੇ ਭਾਜਪਾ ਆਗੂ ਸੰਜੀਵ ਪਿੰਟੂ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਸੰਭਾਵੀ ਦੌਰੇ ਨੂੰ ਲੈ ਕੇ ਅਕਾਲੀ ਆਗੂਆਂ ਨੇ ਕੀਤੀ ਮੀਟਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧ...
Ad Position 24