ਪ੍ਰਵਾਸੀ ਮਜ਼ਦੂਰਾਂ ’ਚ ਵੱਜਿਆ ਮੋਟਰਸਾਈਕਲ, ਪਤੀ-ਪਤਨੀ ਗੰਭੀਰ ਜ਼ਖ਼ਮੀ
ਕਾਠਗੜ੍ਹ, 11 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ‘ਤੇ ਨੇੜੇ ਪਿੰਡ ਕਮਾਲਪੁਰ ਦੇ ਕੱਟ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.
ਕਾਠਗੜ੍ਹ, 11 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ‘ਤੇ ਨੇੜੇ ਪਿੰਡ ਕਮਾਲਪੁਰ ਦੇ ਕੱਟ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਕਮਾਲਪੁਰ ਕੱਟ ਦੇ ਕੋਲ ਐਕਸੀਡੈਂਟ ਹੋ ਗਿਆ ਤਾਂ ਉਨਾਂ ਨੇ ਤੁਰੰਤ ਜਾ ਕੇ ਦੇਖਿਆ ਇੱਕ ਪਲਟੀਨਾ ਮੋਟਰਸਾਈਕਲ ਜਿਸ ਦਾ ਨੰਬਰ ਪੀ.ਬੀ 38 ਈ 6096 ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਪੱਟੀ ਚਲਾ ਰਿਹਾ ਸੀ ਇਹ ਮੋਟਰਸਾਈਕਲ ਬਲਾਚੌਰ ਤੋਂ ਰੋਪੜ ਸਾਇਡ ਜਾ ਰਿਹਾ ਸੀ ਇਸ ਮਗਰ ਇਸ ਦੀ ਪਤਨੀ ਦਲਜੀਤ ਕੌਰ ਬੈਠੀ ਸੀ, ਜਦੋਂ ਇਹ ਮੋਟਰਸਾਈਕਲ ਕਮਾਲਪੁਰ ਦੇ ਕੱਟ ਨਜ਼ਦੀਕ ਪਹੁੰਚੀਆਂ ਤਾਂ ਇਹ ਮੋਟਰਸਾਈਕਲ ਦੋ ਪ੍ਰਵਾਸੀ ਮਜ਼ਦੂਰ ਜੋ ਸੜਕ ਪਾਰ ਕਰ ਰਹੇ ਸਨ ਤਾਂ ਮੋਟਰਸਾਈਕਲ ਉਨ੍ਹਾਂ ਨਾਲ ਟਕਰਾ ਗਿਆ ਜਿਸ ਨਾਲ ਮੋਟਰਸਾਈਕਲ ’ਤੇ ਸਵਾਰ ਪਤੀ-ਪਤਨੀ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਿਲ ਹਸਪਤਾਲ ਰੋਪੜ ਵਿਖੇ ਇਲਾਜ ਲਈ ਭਰਤੀ ਕਰਵਾਇਆ।