ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ -ਕਮਲਜੀਤ ਬੰਗਾ
ਕਟਾਰੀਆ, 11 ਨਵੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਵਿਰੁੱਧ ਜਿਨਾਂ ਮਰਜ਼ੀ ਝੂਠਾ ਪ੍ਰਚਾਰ ਕਰੀ ਜਾਣ, ਪਰ ਕਾਂਗਰਸ ਦੀ ਸਰਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦਾ ਝੂਠ ਬੋਲ ਕੇ ‘ਆਪ’ ਸਰਕਾਰ ਨੇ ਲੋਕਾਂ ਦਾ ਕੁੱਝ ਨਹੀਂ ਸਵਾਰਿਆ, ਜਦ ਕਿ ਸਮੇਂ-ਸਮੇਂ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ।
ਅਜੀਤ ਡੈਸਕ
12-11-2026