ਹੇਮ ਰਾਜ ਕਸਾਣਾ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਬਲਾਚੌਰ, 11 ਨਵੰਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਸਿਆਸੀ ਸਰਗਰਮੀਆਂ ਦੌਰਾਨ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ ਸਿਆਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਹੇਮ ਰਾਜ ਕਸਾਣਾ ਵਲੋਂ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਹੇਮ ਰਾਜ ਕਸਾਣਾ ਦਾ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਗਿਆ।
ਬਲਾਚੌਰ, 11 ਨਵੰਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਸਿਆਸੀ ਸਰਗਰਮੀਆਂ ਦੌਰਾਨ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ ਸਿਆਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਹੇਮ ਰਾਜ ਕਸਾਣਾ ਵਲੋਂ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਹੇਮ ਰਾਜ ਕਸਾਣਾ ਦਾ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਾਰਟੀ ਵ’ਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਅਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਸਥਾਨਕ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਦੌਰਾਨ ਹੇਮ ਰਾਜ ਕਸਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਆਗੂਆਂ ਵੱਲੋਂ ਕੀਤੇ ਗਏ ਸਵਾਗਤ ਲਈ ਧੰਨਵਾਦ ਕੀਤਾ। ਇਸ ਮੌਕੇ ਚੌਧਰੀ ਗੌਰਵ ਚੌਹਾਨ ਨਾਨੋਵਾਲ, ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਚੇਚੀ, ਰਮੇਸ਼ ਟਕਰਾਲਾ ਅਤੇ ਹੋਰ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।