ਅਮਰਦੀਪ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੁਆਰਾ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ
ਮੁਕੰਦਪੁਰ, 12 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਕਾਲਜ ਮੁਕੰਦਪੁਰ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ‘ਵੋਟਿੰਗ ਦੀ ਮਹੱਤਤਾ’ ਅਤੇ ‘ਸ਼ੁੱਧ ਵੋਟਰ ਸੂਚੀ ਦੀ ਮਹੱਤਤਾ’ ਵਿਸ਼ਿਆਂ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਸਾਰੀਆਂ ਫ਼ੈਕਲਟੀਜ਼ ਦੇ ਲਗਪਗ 80 ਵਿਦਿਆਰਥੀਆਂ ਨੇ ਭਾਗ ਲਿਆ।
ਮੁਕੰਦਪੁਰ, 12 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਕਾਲਜ ਮੁਕੰਦਪੁਰ ਦੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ‘ਵੋਟਿੰਗ ਦੀ ਮਹੱਤਤਾ’ ਅਤੇ ‘ਸ਼ੁੱਧ ਵੋਟਰ ਸੂਚੀ ਦੀ ਮਹੱਤਤਾ’ ਵਿਸ਼ਿਆਂ ’ਤੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਸਾਰੀਆਂ ਫ਼ੈਕਲਟੀਜ਼ ਦੇ ਲਗਪਗ 80 ਵਿਦਿਆਰਥੀਆਂ ਨੇ ਭਾਗ ਲਿਆ। ਲੇਖ ਲਿਖਣ ਮੁਕਾਬਲੇ ਵਿੱਚ ਐਮ.ਏ. ਪੰਜਾਬੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਅਸੈਂਬਲੀ ਲੈਵਲ ਬੰਗਾ ਵਿੱਚ ਹੋਣ ਵਾਲੇ ਮੁਕਾਬਲੇ ਲਈ ਚੁਣਿਆ ਗਿਆ। ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਇੱਕ ਓਪਨ ਕੁਇਜ਼ ਮੁਕਾਬਲੇ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵੀ ਸਾਰੇ ਫ਼ੈਕਲਟੀਜ਼ ਦੇ ਲਗਪਗ 100 ਦੇ ਕਰੀਬ ਵਿਦਿਆਰਥੀ ਭਰਪੂਰ ਜੋਸ਼ ਨਾਲ ਸ਼ਾਮਲ ਹੋਏ। ਇਸ ਕੁਇਜ਼ ਵਿੱਚ ਬੀ.ਏ. ਭਾਗ ਤੀਜਾ ਦੀ ਤਾਨੀਆ ਅਤੇ ਬੀ.ਏ ਭਾਗ ਪਹਿਲਾ ਦੀ ਰੀਤਿਕਾ ਨੂੰ ਬੰਗਾ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਚੁਣਿਆ ਗਿਆ। ਇਹ ਸਾਰੇ ਮੁਕਾਬਲੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਡਾ. ਨਿਰਦੋਸ਼ ਕੌਰ ਦੁਆਰਾ ਪ੍ਰਿੰਸੀਪਲ ਮਨਜੀਤ ਸਿੰਘ ਹੁਰਾਂ ਦੀ ਅਗਵਾਈ ’ਚ ਕਰਵਾਏ ਗਏ। ਇਨ੍ਹਾਂ ਦੋਵਾਂ ਮੁਕਾਬਲਿਆਂ ਦੇ ਪ੍ਰਬੰਧ ਵਿੱਚ ਪ੍ਰੋ. ਜਗਵਿੰਦਰ ਸਿੰਘ, ਡਾ. ਮਨਦੀਪ ਕੌਰ, ਡਾ. ਬਲਜੀਤ ਸਿੰਘ, ਦੀਪਕ ਚੌਟਾਲਾ, ਮਨਦੀਪ ਸਿੰਘ, ਸ੍ਰੀਮਤੀ ਹਰਮਨਦੀਪ ਕੌਰ ਅਧਿਆਪਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।