12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ ਆਪ ’ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ

ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲੈਂਦਿਆਂ ਸੀਨੀਅਰ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਹਲਕਾ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਰਪੰਚ ਜਸਵੀਰ ਸਿੰਘ ਘੁੰਮਣ ਦੀ ਨਿਯੁਕਤੀ ਨੂੰ ਹਲਕਾ ਬਲਾਚੌਰ ’ਚ ਪਾਰਟੀ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਮੰਨਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲੈਂਦਿਆਂ ਸੀਨੀਅਰ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਹਲਕਾ ਬਲਾਚੌਰ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਰਪੰਚ ਜਸਵੀਰ ਸਿੰਘ ਘੁੰਮਣ ਦੀ ਨਿਯੁਕਤੀ ਨੂੰ ਹਲਕਾ ਬਲਾਚੌਰ ’ਚ ਪਾਰਟੀ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਵਰਕਰਾਂ ਤੇ ਆਗੂਆਂ ਨੇ ਕਿਹਾ ਕਿ ਹਲਕਾ ਸੰਗਠਨ ਇੰਚਾਰਜ ਵਜੋਂ ਸਰਪੰਚ ਜਸਵੀਰ ਸਿੰਘ ਘੁੰਮਣ ਬਲਾਚੌਰ ਹਲਕੇ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਗੇ, ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਆਪ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਨੌਜਵਾਨ ਆਪ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਅਤੇ ਜ਼ਿਲ੍ਹਾ ਐਸ.ਬੀ.ਐਸ ਨਗਰ ਦੀ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਬਹੁਤ-ਬਹੁਤ ਮੁਬਾਰਕਾਂ ਦਿੰਦਿਆਂ ਕਿਹਾ ਕਿ ਇੱਕ ਮਜ਼ਬੂਤ ਪੰਜਾਬ ਦੀ ਸਾਂਝੀ ਸੋਚ ਨੂੰ ਅੱਗੇ ਵਧਾਉਣ ਲਈ ਉਹ ਸਾਰੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ ਪੱਕੇ ਮੋਰਚੇ ਲਈ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਬੰਗਾ ਵਲੋਂ ਮੀਟਿੰਗ ਅਗਲੀ ਖ਼ਬਰ ਅਮਰਦੀਪ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੁਆਰਾ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ
Ad Position 24