12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ

ਪੱਲੀ ਝਿੱਕੀ, 12 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ 2 ਅਖੰਡ ਪਾਠ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 13-11-2026
ਪੱਲੀ ਝਿੱਕੀ, 12 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਉੱਘੇ ਸਮਾਜ ਸੇਵੀ ਸ: ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ (ਇੰਡੀਆ ਬਜਾਰ ਟੋਰਟੋਂ) ਕੈਨੇਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ 2 ਅਖੰਡ ਪਾਠ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ। ਉਪਰੰਤ 25 ਨਵੰਬਰ ਦਿਨ ਬੁੱਧਵਾਰ ਨੂੰ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਸੰਤਾਂ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਜਾਵੇਗਾ। ਇਸ ਕੈਂਪ ’ਚ ਦੇਵ ਅਸ਼ੀਸ਼ ਸੇਠ ਅਤੇ ਸੇਠ ਪ੍ਰਤਾਪ ਅੱਖਾਂ ਦਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੀ ਟੀਮ ਵਲੋਂ ਕੈਂਪ ਵਿੱਚ ਪਹੁੰਚੇ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਕੈਂਪ ’ਚ ਜਾਂਚ ਦੌਰਾਨ ਲੈਂਜ ਪਾਉਣ ਵਾਲੇ ਮਰੀਜ਼ਾਂ ਦੇ ਬੰਗਾ ਵਿਖੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਵੰਡੀਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੀ ਡਿਸਪੈਂਸਰੀ ਵਿੱਚ ਹਰ ਮਹੀਨੇ ਬੁੱਧਵਾਰ ਅਤੇ ਵੀਰਵਾਰ ਨੂੰ ਅੱਖਾਂ ਦੀ ਜਾਂਚ ਕਰਕੇ ਲੈਂਜ ਪਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦੁੱਧ ’ ਚ ਮਿਲਾਵਟ ਦਾ ਕਾਲਾ ਕਾਰੋਬਾਰ , ਲੋਕਾਂ ਦੀ ਸਿਹਤ ਨਾਲ ਖਿਲਵਾੜ ਕਦੋਂ ਰੁਕੇਗਾ : ਸ਼ੁਭਾਸ਼ ਬਾਂਠ ਰੱਤੇਵਾਲ ਅਗਲੀ ਖ਼ਬਰ ਸੰਗਰੂਰ ਵਿਖੇ ਪੱਕੇ ਮੋਰਚੇ ਲਈ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਬੰਗਾ ਵਲੋਂ ਮੀਟਿੰਗ
Ad Position 24