12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦੁੱਧ ’ ਚ ਮਿਲਾਵਟ ਦਾ ਕਾਲਾ ਕਾਰੋਬਾਰ , ਲੋਕਾਂ ਦੀ ਸਿਹਤ ਨਾਲ ਖਿਲਵਾੜ ਕਦੋਂ ਰੁਕੇਗਾ : ਸ਼ੁਭਾਸ਼ ਬਾਂਠ ਰੱਤੇਵਾਲ

ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਸਬ ਡਵੀਜ਼ਨ ’ਚ ਮਿਲਾਵਟ ਦੇ ਵਧਦੇ ਰੁਝਾਨ ਕਾਰਨ ਅੱਜ ਅਸਲੀ ਅਤੇ ਨਕਲੀ ਵਸਤਾਂ ਵਿਚਕਾਰ ਫ਼ਰਕ ਕਰਨਾ ਮੁਸ਼ਕਿਲ ਹੋ ਗਿਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ (ਰਿਟਾਇਰਡ) ਇੰਸਪੈਕਟਰ ਸ਼ੁਭਾਸ਼ ਬਾਂਠ ਰੱਤੇਵਾਲ ਨੇ ਕਿਹਾ ਕਿ ਦੇਸ਼ ਵਿੱਚ ਦੁੱਧ ਦੀ ਮੰਗ ਅਤੇ ਸਪਲਾਈ ਵਿਚਕਾਰ ਵੱਡਾ ਅੰਤਰ ਹੋਣ ਦੇ ਬਾਵਜੂਦ ਬਾਜ਼ਾਰ ਵਿੱਚ ਦੁੱਧ ਅਤੇ ਇਸ ਤੋਂ ਬਣੇ ਉਤਪਾਦਾਂ ਦੀ ਭਰਮਾਰ ਹੈ।

Ad Position 21
No active advertisement
ਅਜੀਤ ਡੈਸਕ 13-11-2026
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਸਬ ਡਵੀਜ਼ਨ ’ਚ ਮਿਲਾਵਟ ਦੇ ਵਧਦੇ ਰੁਝਾਨ ਕਾਰਨ ਅੱਜ ਅਸਲੀ ਅਤੇ ਨਕਲੀ ਵਸਤਾਂ ਵਿਚਕਾਰ ਫ਼ਰਕ ਕਰਨਾ ਮੁਸ਼ਕਿਲ ਹੋ ਗਿਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ (ਰਿਟਾਇਰਡ) ਇੰਸਪੈਕਟਰ ਸ਼ੁਭਾਸ਼ ਬਾਂਠ ਰੱਤੇਵਾਲ ਨੇ ਕਿਹਾ ਕਿ ਦੇਸ਼ ਵਿੱਚ ਦੁੱਧ ਦੀ ਮੰਗ ਅਤੇ ਸਪਲਾਈ ਵਿਚਕਾਰ ਵੱਡਾ ਅੰਤਰ ਹੋਣ ਦੇ ਬਾਵਜੂਦ ਬਾਜ਼ਾਰ ਵਿੱਚ ਦੁੱਧ ਅਤੇ ਇਸ ਤੋਂ ਬਣੇ ਉਤਪਾਦਾਂ ਦੀ ਭਰਮਾਰ ਹੈ। ਅਜਿਹੇ ਵਿੱਚ ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਦੁੱਧ ਅਤੇ ਡੇਅਰੀ ਉਤਪਾਦ ਕਿੱਥੋਂ ਆ ਰਹੇ ਹਨ। ਖ਼ਾਸ ਕਰਕੇ ਤਿਉਹਾਰਾਂ ਦੇ ਦਿਨਾਂ ਵਿੱਚ ਮਠਿਆਈਆਂ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੀ ਮੰਗ ਵਧਣ ਨਾਲ ਮਿਲਾਵਟਖੋਰੀ ਦਾ ਖ਼ਤਰਾ ਹੋਰ ਵਧ ਜਾਂਦਾ ਹੈ। ਕਈ ਥਾਵਾਂ ’ਤੇ ਰਸਾਇਣਾਂ ਅਤੇ ਹਾਨੀਕਾਰਕ ਪਦਾਰਥਾਂ ਦੀ ਵਰਤੋਂ ਕਰਕੇ ਨਕਲੀ ਦੁੱਧ ਤਿਆਰ ਕਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪੰਜਾਬ ਵੀ ਇਸ ਸਮੱਸਿਆ ਤੋਂ ਅਛੂਤਾ ਨਹੀਂ ਹੈ। ਦੁੱਧ ਤੋਂ ਇਲਾਵਾ ਪਨੀਰ, ਦਹੀਂ, ਖੋਆ, ਮੱਖਣ, ਦੇਸੀ ਘਿਓ, ਮਠਿਆਈਆਂ, ਆਈਸਕ੍ਰੀਮ, ਨਮਕੀਨ ਅਤੇ ਖਾਣ ਵਾਲੇ ਤੇਲ ਵਰਗੀਆਂ ਵਸਤਾਂ ਵਿੱਚ ਵੀ ਮਿਲਾਵਟ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ। ਰੱਤੇਵਾਲ ਨੇ ਕਿਹਾ ਕਿ ਸਖ਼ਤ ਕਾਨੂੰਨਾਂ ਅਤੇ ਜੁਰਮਾਨਿਆਂ ਦੇ ਬਾਵਜੂਦ ਮਿਲਾਵਟਖੋਰੀ ਦਾ ਕਾਰੋਬਾਰ ਜਾਰੀ ਰਹਿਣਾ ਸਰਕਾਰੀ ਨਿਗਰਾਨੀ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਿਲਾਵਟਖੋਰੀ ਵਿਰੁੱਧ ਸਿਰਫ਼ ਤਿਉਹਾਰਾਂ ਮੌਕੇ ਹੀ ਨਹੀਂ, ਸਗੋਂ ਸਾਰਾ ਸਾਲ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣੀ ਚਾਹੀਦੀ ਹੈ। ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ ਵੱਡੇ ਮਿਲਾਵਟੀ ਨੈੱਟਵਰਕਾਂ ਦੀ ਪਛਾਣ ਕਰਨੀ ਵੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਕਟਾਰੀਆ ਦੁਬਾਰਾ ਟਿਕਟ ਮਿਲਣ ’ ਤੇ ਪਿੰਡ ਪੋਜੇਵਾਲ ਦੇ ਵੱਖ - ਵੱਖ ਧਾਰਮਿਕ ਸਥਾਨਾਂ ’ ਤੇ ਹੋਏ ਨਤਮਸਤਕ ਅਗਲੀ ਖ਼ਬਰ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ
Ad Position 24