ਵਿਧਾਇਕਾ ਕਟਾਰੀਆ ਦੁਬਾਰਾ ਟਿਕਟ ਮਿਲਣ ’ ਤੇ ਪਿੰਡ ਪੋਜੇਵਾਲ ਦੇ ਵੱਖ - ਵੱਖ ਧਾਰਮਿਕ ਸਥਾਨਾਂ ’ ਤੇ ਹੋਏ ਨਤਮਸਤਕ
ਪੋਜੇਵਾਲ ਸਰਾਂ, 12 ਨਵੰਬਰ (ਨਵਾਂਗਰਾਈਂ)-ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਉਹਨਾਂ ਦੇ ਪਤੀ ਅਸ਼ੋਕ ਕੁਮਾਰ ਕਟਾਰੀਆ ਵਲੋਂ ਦੁਬਾਰਾ ਆਮ ਆਦਮੀ ਪਾਰਟੀ ਵਲੋਂ ਟਿਕਟ ਦੇਣ ’ਤੇ ਆਪਣੇ ਜੱਦੀ ਪਿੰਡ ਪੋਜੇਵਾਲ ਵਿਖੇ ਸ੍ਰੀ ਰਾਧੇ ਕ੍ਰਿਸ਼ਨ ਮੰਦਰ, ਲੱਖ ਦਾਤਾ ਪੀਰ ਮੰਦਰ, ਬਾਬਾ ਬਾਲਕ ਨਾਥ ਮੰਦਰ ਅਤੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਹਨਾਂ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉੱਥੇ ਸਮੂਹ ਪਿੰਡ ਵਾਸੀਆਂ ਵਲੋਂ ਦਿੱਤੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪੋਜੇਵਾਲ ਸਰਾਂ, 12 ਨਵੰਬਰ (ਨਵਾਂਗਰਾਈਂ)-ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਉਹਨਾਂ ਦੇ ਪਤੀ ਅਸ਼ੋਕ ਕੁਮਾਰ ਕਟਾਰੀਆ ਵਲੋਂ ਦੁਬਾਰਾ ਆਮ ਆਦਮੀ ਪਾਰਟੀ ਵਲੋਂ ਟਿਕਟ ਦੇਣ ’ਤੇ ਆਪਣੇ ਜੱਦੀ ਪਿੰਡ ਪੋਜੇਵਾਲ ਵਿਖੇ ਸ੍ਰੀ ਰਾਧੇ ਕ੍ਰਿਸ਼ਨ ਮੰਦਰ, ਲੱਖ ਦਾਤਾ ਪੀਰ ਮੰਦਰ, ਬਾਬਾ ਬਾਲਕ ਨਾਥ ਮੰਦਰ ਅਤੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਹਨਾਂ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉੱਥੇ ਸਮੂਹ ਪਿੰਡ ਵਾਸੀਆਂ ਵਲੋਂ ਦਿੱਤੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਪ੍ਰਮਾਤਮਾ ਅੱਗੇ ਵੀ ਅਰਦਾਸ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਉਨ੍ਹਾਂ ’ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਕੁਮਾਰ ਕਟਾਰੀਆ, ਪਵਨ ਕੁਮਾਰ ਸਰਪੰਚ ਪੋਜੇਵਾਲ, ਰਾਕੇਸ਼ ਕੁਮਾਰ, ਵਿਜੇ ਕੁਮਾਰ ਕਟਾਰੀਆ ਕਾਲਾ, ਸੁਦੇਸ਼ ਕੁਮਾਰ ਕਾਲਾ, ਵਿਸ਼ਾਲ ਕਟਾਰੀਆ, ਪ੍ਰੇਮ ਚੰਦ ਕਟਾਰੀਆ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜਰ ਸਨ।