ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਮਹੀਨਾਵਾਰ ਮੀਟਿੰਗ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ-ਮੁਲਾਜ਼ਮ ਆਗੂ
ਬਲਾਚੌਰ, 12 ਨਵੰਬਰ (ਨਰੇਸ਼ ਧੌਲ)-ਪੰਜਾਬ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਪ੍ਰਧਾਨ ਸੋਮ ਲਾਲ ਥੋਪੀਆ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਮੌਜੂਦਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਬਲਾਚੌਰ, 12 ਨਵੰਬਰ (ਨਰੇਸ਼ ਧੌਲ)-ਪੰਜਾਬ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਪ੍ਰਧਾਨ ਸੋਮ ਲਾਲ ਥੋਪੀਆ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਮੌਜੂਦਾ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸੋਮ ਲਾਲ ਤੱਕਲਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਬਜਾਏ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ ਹੈ। ਗਿਆਨ ਸਿੰਘ ਰੱਕੜਾਂ ਬੇਟ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਦੇ ਡੀ.ਏ ਵੀ ਪੰਜਾਬ ਸਰਕਾਰ ਹੁਣ ਤੱਕ ਨਹੀਂ ਦੇ ਰਹੀ ਬਲਕਿ ਹਾਈ ਕੋਰਟ ਨੂੰ ਵੀ ਗੁੰਮਰਾਹ ਕਰ ਰਹੀ ਹੈ। ਹਰੀ ਸਿੰਘ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਕਮੇਟੀ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਲਗਾਏ ਜਾਣ ਵਾਲੇ ਸਾਂਝੇ ਮੋਰਚੇ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਤੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਕੁਲਦੀਪ ਸਿੰਘ, ਮਨੋਹਰ ਲਾਲ, ਜਰਨੈਲ ਸਿੰਘ, ਜਗਦੀਸ਼ ਰਾਮ, ਗੁਰਮੀਤ ਰਾਮ, ਹਰਜਿੰਦਰ ਸਿੰਘ, ਐਮ.ਪੀ ਸਿੰਘ, ਭਜਨ ਲਾਲ, ਦਰਸ਼ਨ ਦੇਵ, ਹਰਭਜਨ ਸਿੰਘ, ਰਾਮ ਨਾਥ, ਸੋਹਣ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।