ਕਾਹਮਾ ਦੇ ਫੁੱਟਬਾਲ ਟੂਰਨਾਮੈਂਟ ਸੰਬੰਧੀ ਪੋਸਟਰ ਜਾਰੀ
ਮੱਲਪੁਰ ਅੜਕਾਂ, 12 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਸੋਹਣ ਸਿੰਘ, ਸ਼ਹੀਦ ਚਮਨ ਲਾਲ ਦੀ ਯਾਦ ਵਿੱਚ ਤੇ ਗੁਰੂ ਰਵਿਦਾਸ ਦੇ 650ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਐਨ. ਆਰ.
ਮੱਲਪੁਰ ਅੜਕਾਂ, 12 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਸੋਹਣ ਸਿੰਘ, ਸ਼ਹੀਦ ਚਮਨ ਲਾਲ ਦੀ ਯਾਦ ਵਿੱਚ ਤੇ ਗੁਰੂ ਰਵਿਦਾਸ ਦੇ 650ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮੂਹ ਪਿੰਡ ਵਾਸੀਆਂ ਐਨ.ਆਰ.ਆਈ ਵੀਰਾਂ ਤੇ ਗ੍ਰਾਮ ਪੰਚਾਇਤ ਦੀ ਸਹਿਯੋਗ ਨਾਲ ਵਿਲੇਜ ਯੂਥ ਕਲੱਬ ਕਾਹਮਾ ਵਲੋਂ 61ਵਾਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਵਿਲੇਜ ਯੂਥ ਕਲੱਬ ਦੇ ਮੈਂਬਰਾਂ ਨੇ ਪੋਸਟਰ ਜਾਰੀ ਕਰਦਿਆਂ ਹੋਇਆ ਦੱਸਿਆ ਕਿ 25 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ, ਜਿਸ ਵਿੱਚ ਕਲੱਬਾਂ, ਪਿੰਡ ਪੱਧਰ ਦੀਆਂ ਟੀਮਾਂ ਤੇ ਛੋਟੇ ਬੱਚੇ ਦੀਆਂ ਅਕੈਡਮੀਆਂ ਦੇ ਫੁੱਟਬਾਲ ਮੁਕਾਬਲੇ ਕਰਵਾਏ ਜਾਣਗੇ। ਦਰਸ਼ਕਾਂ ਲਈ ਲੱਕੀ ਕੂਪਨ ਵੀ ਕੱਢੇ ਜਾਣਗੇ। ਇਸ ਮੌਕੇ ਮੁੱਖ ਪ੍ਰਬੰਧਕ ਸਤਨਾਮ ਸਿੰਘ ਕਾਹਮਾ, ਅਮਰੀਕ ਸਿੰਘ ਲੇਹਲ ਸਰਪੰਚ, ਗੁਰਨਾਮ ਸਿੰਘ ਗਾਮਾ ਪ੍ਰਧਾਨ, ਮਨਜੀਤ ਸਿੰਘ ਖਜਾਨਚੀ, ਅਮਰੀਕ ਸਿੰਘ ਪੰਚ, ਜਸਵਿੰਦਰ ਸਿੰਘ ਲੱਭਾ, ਮਾਸਟਰ ਕੁਲਵਿੰਦਰ ਲਾਲ, ਗਦਾਵਰ ਸਿੰਘ ਬਲਾਕ ਸੰਮਤੀ ਮੈਂਬਰ, ਜਰਨੈਲ ਸਿੰਘ, ਬਲਵੀਰ ਸਿੰਘ ਫੋਰਮੈਨ, ਹੁਸਨ ਲਾਲ ਤੇ ਹੋਰ ਮੈਂਬਰ ਹਾਜ਼ਰ ਸਨ।