ਬਲਾਚੌਰ ’ ਚ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਪਾਣੀ , ਸਰਕਾਰ ਤੋਂ ਮੰਗਿਆ ਜਵਾਬ
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਨੇ ਬਲਾਚੌਰ ਹਲਕੇ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਨਾ ਮਿਲਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੋਂ ਤਿੱਖੇ ਸਵਾਲ ਪੁੱਛੇ ਹਨ। ਉਨ੍ਹਾਂ ਨੇ ਵੀਡੀਓ ਜਾਰੀ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਅਤੇ ਕਿਸਾਨਾਂ ਦੀ ਹਾਲਤ ਵੱਲ ਧਿਆਨ ਦਿਵਾਉਣ ਦੀ ਮੰਗ ਕੀਤੀ ਹੈ।
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਨੇ ਬਲਾਚੌਰ ਹਲਕੇ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਨਾ ਮਿਲਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੋਂ ਤਿੱਖੇ ਸਵਾਲ ਪੁੱਛੇ ਹਨ। ਉਨ੍ਹਾਂ ਨੇ ਵੀਡੀਓ ਜਾਰੀ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਅਤੇ ਕਿਸਾਨਾਂ ਦੀ ਹਾਲਤ ਵੱਲ ਧਿਆਨ ਦਿਵਾਉਣ ਦੀ ਮੰਗ ਕੀਤੀ ਹੈ। ਵਿੱਕੀ ਚੌਧਰੀ ਨੇ ਕਿਹਾ ਕਿ ਬਲਾਚੌਰ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਫਸਲਾਂ ਸੁੱਕਣ ਦੇ ਕੰਢੇ ’ਤੇ ਪਹੁੰਚ ਗਈਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਲਾਚੌਰ ਹਲਕੇ ਦੇ ਕਿਸਾਨਾਂ ਲਈ ਤੁਰੰਤ ਨਹਿਰੀ ਪਾਣੀ ਛੱਡਿਆ ਜਾਵੇ ਅਤੇ ਇਸ ਦੇਰੀ ਦਾ ਕਾਰਨ ਸਪੱਸ਼ਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਕਾਗਜ਼ਾਂ ਵਿੱਚ ਦਾਅਵੇ ਕਰਨ ਨਾਲ ਕਿਸਾਨਾਂ ਦਾ ਭਲਾ ਨਹੀਂ ਹੋਵੇਗਾ, ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਆ ਕੇ ਕਿਸਾਨਾਂ ਦੀ ਸਮੱਸਿਆ ਨੂੰ ਸਮਝਣਾ ਪਵੇਗਾ ਅਤੇ ਤੁਰੰਤ ਹੱਲ ਕਰਨਾ ਪਵੇਗਾ। ਵਿੱਕੀ ਚੌਧਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਪਾਣੀ ਨਾ ਛੱਡਿਆ ਗਿਆ ਤਾਂ ਕਿਸਾਨਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।