12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਰਾਲੀ ਪ੍ਰਬੰਧਨ ਦੇ ਮੁੱਦੇ ’ ਤੇ ਘਿਰੀ ਪੰਜਾਬ ਸਰਕਾਰ , ਭਾਜਪਾ ਆਗੂ ਅਸ਼ੋਕ ਨਾਨੋਵਾਲ ਨੇ ਚੁੱਕੇ ਸਵਾਲ

ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਦੀ ਪਰਾਲੀ ਪ੍ਰਬੰਧਨ ਨੀਤੀ ’ਤੇ ਸਵਾਲ ਉਠਾਉਂਦਿਆਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪਰਾਲੀ ਪ੍ਰਬੰਧਨ ਲਈ ਕੀਤੇ ਗਏ ਉਪਰਾਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਜਵਾਬ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਕਾਠਗੜ੍ਹ, 12 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਦੀ ਪਰਾਲੀ ਪ੍ਰਬੰਧਨ ਨੀਤੀ ’ਤੇ ਸਵਾਲ ਉਠਾਉਂਦਿਆਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪਰਾਲੀ ਪ੍ਰਬੰਧਨ ਲਈ ਕੀਤੇ ਗਏ ਉਪਰਾਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਜਵਾਬ ਦੇਣਾ ਚਾਹੀਦਾ ਹੈ। ਅਸ਼ੋਕ ਨਾਨੋਵਾਲ ਨੇ ਸਰਕਾਰ ਕੋਲੋਂ ਪੰਜ ਸਵਾਲਾਂ ਦੇ ਜਵਾਬ ਮੰਗਦਿਆਂ ਪੁੱਛਿਆ ਕਿ ਵੱਡੇ ਪੱਧਰ ’ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਬਾਵਜੂਦ ਬਾਇਓ-ਡੀਕੰਪੋਜ਼ਰ ਦੀ ਵਰਤੋਂ ਕਿੰਨੇ ਏਕੜ ਰਕਬੇ ਵਿੱਚ ਕੀਤੀ ਗਈ ਅਤੇ ਇਸ ਦੇ ਕੀ ਨਤੀਜੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਸੀ.ਆਰ. ਐੱਮ. ਯੋਜਨਾ ਤਹਿਤ ਸਾਲ 2025-26 ਤੱਕ ਪ੍ਰਾਪਤ ਹੋਏ 2,056.50 ਕਰੋੜ ਰੁਪਏ ਕਿੱਥੇ ਖਰਚ ਕੀਤੇ ਗਏ ਅਤੇ ਇਸ ਰਾਸ਼ੀ ’ਚੋਂ ਕਿਸਾਨਾਂ ਤੱਕ ਕਿੰਨੀ ਵਿੱਤੀ ਸਹਾਇਤਾ ਪਹੁੰਚੀ, ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਕੋਲ ਦਰਜ 94,456 ਮਸ਼ੀਨਾਂ ’ਚੋਂ ਕਿੰਨੀਆਂ ਮਸ਼ੀਨਾਂ ਚਾਲੂ ਹਾਲਤ ਵਿੱਚ ਹਨ ਅਤੇ ਕਿੰਨੇ ਕਸਟਮ ਹਾਇਰਿੰਗ ਸੈਂਟਰ ਕਿਸਾਨਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਅਸ਼ੋਕ ਨਾਨੋਵਾਲ ਨੇ ਹਰਿਆਣਾ ਸਰਕਾਰ ਦੀ ਮਿਸਾਲ ਦਿੰਦਿਆਂ ਪੁੱਛਿਆ ਕਿ ਜਦੋਂ ਉੱਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰਤੀ ਏਕੜ 1,000 ਤੋਂ 1,200 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 2,500 ਰੁਪਏ ਨਕਦ ਸਹਾਇਤਾ ਦੇਣ ਦਾ ਕੀਤਾ ਗਿਆ ਵਾਅਦਾ ਅਜੇ ਤੱਕ ਕਿਉਂ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸੀ.ਆਰ.ਐੱਮ. ਮਸ਼ੀਨਰੀ ’ਤੇ ਖਰਚ ਕੀਤੇ ਗਏ ਸਰਕਾਰੀ ਫੰਡਾਂ ਦਾ ਸੁਤੰਤਰ ਆਡਿਟ ਕਰਵਾਇਆ ਜਾਵੇ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਦੰਡਕਾਰੀ ਕੇਸ ਵਾਪਸ ਲਏ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਰਧਮਾਨ ਯਾਰਨ ਥਰੈਡ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੋਸਲਾਂ ’ ਚ ਪਹਿਲਵਾਨ ਬੱਚੇ , ਕੋਚ ਬਲਵੀਰ ਸੋਂਧੀ ਤੇ ਗਾਇਕ ਪਰਵਿੰਦਰ ਸਿੰਘ ਸਨਮਾਨਿਤ
Ad Position 24