12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਕਲੋਏ ਵਿਖੇ ਹੋਣ ਵਾਲੇ ਚੇਤਨ ਸੰਤ ਸੰਮੇਲਨ ਦਾ ਪੋਸਟਰ ਜਾਰੀ

ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਕਲੋਏ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਚੇਤਨਾ ਸੰਤ ਸੰਮੇਲਨ 19 ਨਵੰਬਰ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸੰਮੇਲਨ ਦਾ ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ ਸੇਵਾਦਾਰ ਪ੍ਰਧਾਨ ਕਸ਼ਮੀਰ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ, ਸਰਪੰਚ ਅਜੈਬ ਸਿੰਘ, ਪੰਚ ਆਗਿਆ ਸਿੰਘ, ਪੰਚ ਜੱਸਾ ਸਿੰਘ, ਪੰਚ ਪਰਮਜੀਤ ਕੌਰ, ਪੰਚ ਦਲਜੀਤ ਸਿੰਘ, ਪੰਚ ਮਧੂ ਬਾਲਾ, ਮਨਪ੍ਰੀਤ ਸਿੰਘ ਮੰਨਾ, ਜੋਧਾ ਸਿੰਘ, ਗੌਰਵ, ਮਹਿੰਦਰ ਸਿੰਘ, ਨਰਿੰਦਰ ਸਿੰਘ ਤੇ ਹੋਰਨਾ ਸੇਵਾਦਾਰਾਂ ਨੇ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਦੀ ਸਰਪ੍ਰਸਤੀ ਹੇਠ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋ ਰਹੇ ਸਮਾਗਮ ਦੇ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਦੇ ਪਾਠ ਉਚਾਰਨ ਕੀਤੇ ਜਾਣਗੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ, ਉਪਰੰਤ ਸੰਤ ਸੰਮੇਲਨ ’ਚ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਵੱਲਾਂ ਵਾਲਿਆਂ ਤੋਂ ਇਲਾਵਾ ਸੰਤ ਗੁਰਦੀਪ ਗਿਰ ਪਠਾਨਕੋਟ, ਸੰਤ ਲੇਖਰਾਜ ਨੂਰਪੁਰ, ਸੰਤ ਰਾਮ ਗਿਰ ਰਾਜਪੁਰ ਕੰਡੀ, ਸੰਤ ਪ੍ਰੇਮ ਦਾਸ ਰਜਪਾਲਵਾਂ, ਸੰਤ ਨਰੇਸ਼ ਗਿਰ ਨੰਗਲ ਖੁੰਗਾ, ਸੰਤ ਪ੍ਰੀਤਮ ਦਾਸ ਸੰਗਤਪੁਰ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਸੋਡੀ ਸ਼ਾਹ ਚੋਲੀਪੁਰ, ਸੰਤ ਲਖਵਿੰਦਰ ਦਾਸ ਕਡਿਆਣੇ ਵਾਲੇ ਤੇ ਹੋਰ ਰਾਗੀ, ਢਾਡੀ, ਮਿਸ਼ਨਰੀ ਗਾਇਕ ਪਹੁੰਚ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।

Ad Position 21
No active advertisement
ਅਜੀਤ ਡੈਸਕ 13-11-2026
ਅੱਡਾ ਸਰਾਂ, 12 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਕਲੋਏ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਚੇਤਨਾ ਸੰਤ ਸੰਮੇਲਨ 19 ਨਵੰਬਰ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸੰਮੇਲਨ ਦਾ ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ ਸੇਵਾਦਾਰ ਪ੍ਰਧਾਨ ਕਸ਼ਮੀਰ ਸਿੰਘ, ਸਾਬਕਾ ਸਰਪੰਚ ਦਲਵੀਰ ਸਿੰਘ, ਸਰਪੰਚ ਅਜੈਬ ਸਿੰਘ, ਪੰਚ ਆਗਿਆ ਸਿੰਘ, ਪੰਚ ਜੱਸਾ ਸਿੰਘ, ਪੰਚ ਪਰਮਜੀਤ ਕੌਰ, ਪੰਚ ਦਲਜੀਤ ਸਿੰਘ, ਪੰਚ ਮਧੂ ਬਾਲਾ, ਮਨਪ੍ਰੀਤ ਸਿੰਘ ਮੰਨਾ, ਜੋਧਾ ਸਿੰਘ, ਗੌਰਵ, ਮਹਿੰਦਰ ਸਿੰਘ, ਨਰਿੰਦਰ ਸਿੰਘ ਤੇ ਹੋਰਨਾ ਸੇਵਾਦਾਰਾਂ ਨੇ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਦੀ ਸਰਪ੍ਰਸਤੀ ਹੇਠ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋ ਰਹੇ ਸਮਾਗਮ ਦੇ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਦੇ ਪਾਠ ਉਚਾਰਨ ਕੀਤੇ ਜਾਣਗੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ, ਉਪਰੰਤ ਸੰਤ ਸੰਮੇਲਨ ’ਚ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਵੱਲਾਂ ਵਾਲਿਆਂ ਤੋਂ ਇਲਾਵਾ ਸੰਤ ਗੁਰਦੀਪ ਗਿਰ ਪਠਾਨਕੋਟ, ਸੰਤ ਲੇਖਰਾਜ ਨੂਰਪੁਰ, ਸੰਤ ਰਾਮ ਗਿਰ ਰਾਜਪੁਰ ਕੰਡੀ, ਸੰਤ ਪ੍ਰੇਮ ਦਾਸ ਰਜਪਾਲਵਾਂ, ਸੰਤ ਨਰੇਸ਼ ਗਿਰ ਨੰਗਲ ਖੁੰਗਾ, ਸੰਤ ਪ੍ਰੀਤਮ ਦਾਸ ਸੰਗਤਪੁਰ, ਸੰਤ ਸੁਖਵਿੰਦਰ ਦਾਸ ਢੱਡੇ, ਸੰਤ ਸੋਡੀ ਸ਼ਾਹ ਚੋਲੀਪੁਰ, ਸੰਤ ਲਖਵਿੰਦਰ ਦਾਸ ਕਡਿਆਣੇ ਵਾਲੇ ਤੇ ਹੋਰ ਰਾਗੀ, ਢਾਡੀ, ਮਿਸ਼ਨਰੀ ਗਾਇਕ ਪਹੁੰਚ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਇਸ ਮੌਕੇ ਮਨੀ ਸਿੰਘ, ਸੋਹਨ ਸਿੰਘ, ਗੁਰਦਿਆਲ ਸਿੰਘ ਯੂ.ਐਸ.ਏ., ਬਲਜੀਤ ਸਿੰਘ, ਤਰਲੋਕ ਸਿੰਘ, ਅਮਨਦੀਪ ਸਿੰਘ, ਜੋਗਾ ਸਿੰਘ, ਸੁਰਿੰਦਰ ਸਿੰਘ, ਸੋਹਨ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਜਾ ਕਲੋਏ, ਮੋਨੂੰ ਕਲੋਏ, ਸੂਬੇਦਾਰ ਜਸਵਿੰਦਰ ਸਿੰਘ, ਬੀਬੀ ਸਵਰਨ ਕੌਰ, ਕਾਕਾ ਕਲੋਏ ਤੇ ਭਜਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਬੱਸ ਅੱਡੇ ਨੇੜੇ ਦਾਣਾ ਮੰਡੀ ’ ਚ ਮਿਲੀ ਲਾਵਾਰਿਸ ਬਜ਼ੁਰਗ ਦੀ ਲਾਸ਼ ਕਈ ਦਿਨਾਂ ਤੋਂ ਭਟਕ ਰਿਹਾ ਸੀ ਬੇਸਹਾਰਾ ਅਗਲੀ ਖ਼ਬਰ ਵਰਧਮਾਨ ਯਾਰਨ ਥਰੈਡ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24