ਕਾਹਮਾ ’ਚ ਸ: ਦਿਲਬਾਗ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ
ਮੱਲਪੁਰ ਅੜਕਾਂ, 13 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਾਹਮਾ ਦੀ ਗਰਾਊਂਡ ਵਿੱਚ ਸਰਦਾਰ ਦਿਲਬਾਗ ਸਿੰਘ ਦੇ ਪੋਤਰੇ ਅੰਗਦ ਸਿੰਘ ਸਾਬਕਾ ਵਿਧਾਇਕ ਨਵਾਂਸ਼ਹਿਰ ਵੱਲੋਂ ਸਮੂਹ ਵਿਲੇਜ ਯੂਥ ਕਲੱਬ ਦੇ ਮੈਂਬਰਾਂ ਨਾਲ ਰਲ ਕੇ ਕੀਤਾ ਗਿਆ। ਇਸ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਅੰਗਦ ਸਿੰਘ ਨੇ ਕਿਹਾ ਕਿ ਬਜ਼ੁਰਗਾਂ ਨੂੰ ਯਾਦ ਕਰਦਿਆਂ ਤੇ ਨੌਜਵਾਨੀ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਮੱਲਪੁਰ ਅੜਕਾਂ, 13 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਾਹਮਾ ਦੀ ਗਰਾਊਂਡ ਵਿੱਚ ਸਰਦਾਰ ਦਿਲਬਾਗ ਸਿੰਘ ਦੇ ਪੋਤਰੇ ਅੰਗਦ ਸਿੰਘ ਸਾਬਕਾ ਵਿਧਾਇਕ ਨਵਾਂਸ਼ਹਿਰ ਵੱਲੋਂ ਸਮੂਹ ਵਿਲੇਜ ਯੂਥ ਕਲੱਬ ਦੇ ਮੈਂਬਰਾਂ ਨਾਲ ਰਲ ਕੇ ਕੀਤਾ ਗਿਆ। ਇਸ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਅੰਗਦ ਸਿੰਘ ਨੇ ਕਿਹਾ ਕਿ ਬਜ਼ੁਰਗਾਂ ਨੂੰ ਯਾਦ ਕਰਦਿਆਂ ਤੇ ਨੌਜਵਾਨੀ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਵਿਲੇਜ ਯੂਥ ਕਲੱਬ ਦੇ ਮੁੱਖ ਪ੍ਰਬੰਧਕ ਸਤਨਾਮ ਸਿੰਘ ਕਾਹਮਾ ਨੇ ਆਈਆਂ ਹੋਈਆਂ ਮੁੱਖ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਗਦ ਸਿੰਘ ਸਾਬਕਾ ਵਿਧਾਇਕ ਨਵਾਂਸ਼ਹਿਰ ਦਾ ਬੜਾ ਸ਼ਲਾਘਾਯੋਗ ਉਪਰਾਲਾ ਹੈ ਜੋ ਨੌਜਵਾਨਾਂ ਨੂੰ ਨਸ਼ਿਆਂ ਦਾ ਦੂਰ ਰੱਖ ਕੇ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਫੁੱਟਬਾਲ ਟੂਰਨਾਮੈਂਟ ਦਾ ਪਹਿਲਾ ਫੁੱਟਬਾਲ ਮੁਕਾਬਲਾ ਪਿੰਡ ਪੱਲੀ ਉੱਚੀ ਤੇ ਕਰੀਹਾ ਦੀਆਂ ਟੀਮਾਂ ਵਿਚਕਾਰ ਕਰਵਾਇਆ ਗਿਆ। ਜਿਸ ਵਿੱਚੋਂ ਕਰੀਹਾ ਦੀ ਟੀਮ ਤਿੰਨ ਇੱਕ ਨਾਲ ਜੇਤੂ ਰਹੀ। ਦੂਸਰਾ ਫੁੱਟਬਾਲ ਮੁਕਾਬਲਾ ਮੰਗੂਵਾਲ ਤੇ ਮਹਾਲੋਂ ਦੀਆਂ ਟੀਮਾਂ ਵਿਚਕਾਰ ਕਰਵਾਇਆ ਗਿਆ। ਜਿਸ ਵਿੱਚ ਮੰਗੂਵਾਲ ਦੀ ਟੀਮ ਜੇਤੂ ਰਹੀ। ਇਸ ਮੌਕੇ ਸਤਨਾਮ ਸਿੰਘ ਕਾਹਮਾ, ਅਮਰੀਕ ਸਿੰਘ ਲੇਹਲ ਸਰਪੰਚ, ਮਨਜੀਤ ਸਿੰਘ ਖਜ਼ਾਨਚੀ, ਗੁਰਮੀਤ ਸਿੰਘ ਬਿੱਲਾ, ਗੁਦਾਵਰ ਸਿੰਘ ਬਲਾਕ ਸੰਮਤੀ ਮੈਂਬਰ, ਗੁਰਮੀਤ ਸਿੰਘ ਕੈਨੇਡਾ, ਪ੍ਰਧਾਨ ਗੁਰਨਾਮ ਸਿੰਘ ਗਾਮਾ, ਜਰਨੈਲ ਸਿੰਘ, ਜਸਵਿੰਦਰ ਸਿੰਘ ਲੱਭਾ, ਠੇਕੇਦਾਰ ਰਾਮ ਪ੍ਰਕਾਸ਼, ਹਰਵਿੰਦਰ ਸਿੰਘ ਬਿੰਦਾ, ਕਸ਼ਮੀਰ ਸਿੰਘ, ਅਮਰੀਕ ਸਿੰਘ ਪੰਚ, ਬਲਵੀਰ ਸਿੰਘ ਫੋਰਮੈਨ, ਪਰਮਜੀਤ ਸਿੰਘ ਕੰਦੋਲਾ, ਹੁਸਨ ਲਾਲ ਤੇ ਹੋਰ ਮੈਂਬਰ ਹਾਜ਼ਰ ਸਨ।