13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਮਰਦੀਪ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਲੇਖ ਮੁਕਾਬਲੇ ਕਰਵਾਏ

ਮੁਕੰਦਪੁਰ, 13 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਦੀ ਲੇਖਣ ਕਲਾ, ਵਿਚਾਰ ਪ੍ਰਗਟਾਉਣ ਦੀ ਯੋਗਤਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 14-11-2026
ਮੁਕੰਦਪੁਰ, 13 ਨਵੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਦੀ ਲੇਖਣ ਕਲਾ, ਵਿਚਾਰ ਪ੍ਰਗਟਾਉਣ ਦੀ ਯੋਗਤਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਲਈ ਨਾਰੀ ਸਸ਼ਕਤੀਕਰਨ, ਅਨੁਸ਼ਾਸਨ ਦੀ ਮਹੱਤਤਾ, ਚੰਗੇ ਸਲੀਕੇ ਅਤੇ ਸੋਸ਼ਲ ਮੀਡੀਆ ਦੇ ਸਕਾਰਾਤਮਕ ਤੇ ਨਕਾਰਾਤਮਕ ਪ੍ਰਭਾਵ ਵਰਗੇ ਮਹੱਤਵਪੂਰਨ ਵਿਸ਼ੇ ਰੱਖੇ ਗਏ। ਵਿਦਿਆਰਥੀਆਂ ਨੇ ਇਨ੍ਹਾਂ ਵਿਸ਼ਿਆਂ ਉੱਤੇ ਆਪਣੇ ਵਿਚਾਰਾਂ ਨੂੰ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਕਾਮਰਸ ਦੀ ਵਿਦਿਆਰਥਣ ਜਾਨਵੀ ਨੇ ਪਹਿਲਾ ਸਥਾਨ, ਗਿਆਰ੍ਹਵੀਂ ਜਮਾਤ ਕਾਮਰਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਦੂਜਾ ਸਥਾਨ ਅਤੇ ਗਿਆਰ੍ਹਵੀਂ ਜਮਾਤ ਕਾਮਰਸ ਦੀ ਵਿਦਿਆਰਥਣ ਬਲਜੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਪ੍ਰਬੰਧ ਲੈਕਚਰਾਰ ਨੀਤਿਕਾ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਨਾਮਾਂ ਦੀ ਵੰਡ ਕੀਤੀ ਨਾਲ ਹੀ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ। ਉਨ੍ਹਾਂ ਆਖਿਆ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚਣ, ਲਿਖਣ ਅਤੇ ਆਪਣੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਨੂੰ ਵੀ ਵਿਕਸਿਤ ਕਰਦੀਆਂ ਹਨ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਹਲਕੇ ਦੇ ਪਿੰਡਾਂ ਦਾ ਹਰ ਪੱਖੋਂ ਕਰਵਾਇਆ ਜਾ ਰਿਹੈ ਚਹੁੰਮੁਖੀ ਵਿਕਾਸ : ਅਸ਼ੋਕ ਕਟਾਰੀਆ ਅਗਲੀ ਖ਼ਬਰ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ
Ad Position 24