ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਵਲੋਂ ਬੱਸਾਂ ਦੀ ਵਿਸ਼ੇਸ਼ ਜਾਂਚ
ਬਲਾਚੌਰ, 13 ਨਵੰਬਰ (ਨਰੇਸ਼ ਧੌਲ)-ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਸਰਦਾਰ ਮਨਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਬਲਜੀਤ ਸਿੰਘ ਅਤੇ ਰਮੇਸ਼ ਕੁਮਾਰ ਦੀ ਟੀਮ ਵੱਲੋਂ ਬੱਸਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਕੰਗਣਾ ਪੁਲ ਵਿਖੇ ਬੱਸਾਂ ਨੂੰ ਨਿਰਧਾਰਿਤ ਸਥਾਨ ’ਤੇ ਰੋਕ ਕੇ ਸਵਾਰੀਆਂ ਨੂੰ ਚੜ੍ਹਾਇਆ ਅਤੇ ਉਤਾਰਿਆ ਜਾਵੇ, ਤਾਂ ਜੋ ਇੱਥੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਬਲਾਚੌਰ, 13 ਨਵੰਬਰ (ਨਰੇਸ਼ ਧੌਲ)-ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਸਰਦਾਰ ਮਨਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਚੌਰ ਬਾਈਪਾਸ ਕੰਗਣਾ ਪੁਲ ਵਿਖੇ ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਬਲਜੀਤ ਸਿੰਘ ਅਤੇ ਰਮੇਸ਼ ਕੁਮਾਰ ਦੀ ਟੀਮ ਵੱਲੋਂ ਬੱਸਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਕੰਗਣਾ ਪੁਲ ਵਿਖੇ ਬੱਸਾਂ ਨੂੰ ਨਿਰਧਾਰਿਤ ਸਥਾਨ ’ਤੇ ਰੋਕ ਕੇ ਸਵਾਰੀਆਂ ਨੂੰ ਚੜ੍ਹਾਇਆ ਅਤੇ ਉਤਾਰਿਆ ਜਾਵੇ, ਤਾਂ ਜੋ ਇੱਥੋਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਕੰਗਣਾ ਪੁਲ ਵਿਖੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਸਹੀ ਢੰਗ ਨਾਲ ਨਾ ਰੁਕਣ ਸਬੰਧੀ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਲੋਕਾਂ ਵੱਲੋਂ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਬੱਸਾਂ ਨਾ ਰੁਕਣ ਕਾਰਨ ਸਵਾਰੀਆਂ, ਖ਼ਾਸ ਕਰਕੇ ਵਿਦਿਆਰਥੀਆਂ, ਬਜ਼ੁਰਗਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਸਰਦਾਰ ਮਨਿੰਦਰਪਾਲ ਸਿੰਘ ਵੱਲੋਂ ਵਿਸ਼ੇਸ਼ ਟੀਮ ਕੰਗਣਾ ਪੁਲ ਵਿਖੇ ਭੇਜ ਕੇ ਬੱਸਾਂ ਦੀ ਜਾਂਚ ਕਰਵਾਈ ਗਈ। ਜਾਂਚ ਦੌਰਾਨ ਬੱਸ ਚਾਲਕਾਂ ਅਤੇ ਕੰਡਕਟਰਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਸਵਾਰੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕੰਗਣਾ ਪੁਲ ਵਿਖੇ ਬੱਸਾਂ ਨੂੰ ਸਹੀ ਢੰਗ ਨਾਲ ਰੋਕਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਜਾਂਚ ਮੁਹਿੰਮ ਦਾ ਮੁੱਖ ਉਦੇਸ਼ ਮੁਸਾਫ਼ਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਇਸ ਮੌਕੇ ਡਿਊਟੀ ਇੰਸਪੈਕਟਰ ਬਲਜੀਤ ਸਿੰਘ, ਇੰਸਪੈਕਟਰ ਰਮੇਸ਼ ਕੁਮਾਰ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।