14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਂਗਣਵਾੜੀ ਵਰਕਰ ਵਿਨੋਦ ਕੁਮਾਰੀ ਸੇਵਾ ਮੁਕਤੀ ’ਤੇ ਸਨਮਾਨਿਤ

ਬੰਗਾ, 14 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਰਕਲ ਨੌਰਾ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਂਗਣਵਾੜੀ ਵਰਕਰ ਵਿਨੋਦ ਕੁਮਾਰੀ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਸਮਾਗਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਬੰਗਾ, 14 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਰਕਲ ਨੌਰਾ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਂਗਣਵਾੜੀ ਵਰਕਰ ਵਿਨੋਦ ਕੁਮਾਰੀ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਸਮਾਗਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਨੋਦ ਕੁਮਾਰੀ ਨੇ ਆਪਣੀ ਸੇਵਾ ਦੀ ਸ਼ੁਰੂਆਤ 22 ਅਪੈਲ1987 ਨੂੰ ਕੀਤੀ ਸੀ ਅਤੇ 10 ਜੁਲਾਈ 2026 ਨੂੰ ਆਪਣੀ ਲੰਬੀ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋਏ। ਉਨ੍ਹਾਂ ਨੇ ਲਗਭਗ 39 ਸਾਲ ਆਂਗਣਵਾੜੀ ਵਿਭਾਗ ਵਿੱਚ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੇ ਉਨ੍ਹਾਂ ਦੀਆਂ ਲੰਬੇ ਸਮੇਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਵਿਦਾਇਗੀ ਸਮਾਗਮ ਵਿੱਚ ਮੁੱਖ ਤੌਰ ‘ਤੇ ਜਸਵੀਰ ਕੌਰ ਸੂਰਾਪੁਰੀ, ਸਰਵਜੀਤ ਕੌਰ ਨੌਰਾ, ਪਰਮਿੰਦਰ ਕੌਰ ਮਾਹਿਲ-ਗਹਿਲਾ ਅਤੇ ਸਰਵਜੀਤ ਕੌਰ ਲਧਾਣਾ ਉੱਚਾ ਸਮੇਤ ਸਰਕਲ ਨੌਰਾ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮੂਹ ਵਰਕਰਾਂ ਅਤੇ ਹੈਲਪਰਾਂ ਵੱਲੋਂ ਵਿਨੋਦ ਕੁਮਾਰੀ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਆਉਣ ਵਾਲੇ ਜੀਵਨ ਲਈ ਚੰਗੀ ਸਿਹਤ, ਖੁਸ਼ਹਾਲੀ ਅਤੇ ਲੰਬੀ ਉਮਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਅੰਤ ਵਿੱਚ ਸਾਰਿਆਂ ਨੇ ਪਿਆਰ ਅਤੇ ਸਤਿਕਾਰ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ - ਭਰੋਲੀ, ਸੰਧੂ ਅਗਲੀ ਖ਼ਬਰ ਢਾਹਾਂ ਕਲੇਰਾਂ ਕਾਲਜ ਦੀ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਨਤੀਜਾ ਰਿਹਾ 100 ਫ਼ੀਸਦੀ
Ad Position 24