14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ 18 ਨੂੰ ਸੰਗਰੂਰ ਮੋਰਚੇ ‘ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਪ੍ਰਮੁੱਖ ਮੰਗਾਂ ਦੇ ਹੱਲ ਲਈ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ. ਪੀ.

Ad Position 21
No active advertisement
ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਪ੍ਰਮੁੱਖ ਮੰਗਾਂ ਦੇ ਹੱਲ ਲਈ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ.) ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਜ਼ਿਲ੍ਹਾ ਇਕਾਈ ਹੁਸ਼ਿਆਰਪੁਰ ਵੱਲੋਂ 18 ਨਵੰਬਰ ਨੂੰ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਸੰਗਰੂਰ ਮੋਰਚੇ ਦੀ ਤਿਆਰੀ ਸਬੰਧੀ ਪੀ.ਪੀ.ਪੀ. ਐੱਫ਼. ਅਤੇ ਡੀ.ਟੀ.ਐੱਫ. ਦੀ ਸਾਂਝੀ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਮਨਜੀਤ ਸਿੰਘ ਦਸੂਹਾ ਅਤੇ 6635 ਅਧਿਆਪਕ ਯੂਨੀਅਨ ਦੀ ਆਗੂ ਮੈਡਮ ਅੰਜੂ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਆਗੂਆਂ ਨੇ ਕਿਹਾ ਕਿ ਫ਼ਰੰਟ ਵਲੋਂ ਸੰਗਰੂਰ ਮੋਰਚੇ ਵਿਚ ਰੋਜ਼ਾਨਾ ਸ਼ਮੂਲੀਅਤ ਕਰਨ ਲਈ ਜ਼ਿਲ੍ਹੇਵਾਰ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ। ਜਿਸ ਤਹਿਤ ਦਿਨ ਦੀ ਸਟੇਜ ਵੇਲੇ ਅਤੇ ਰਾਤ ਸਮੇਂ ਮੋਰਚੇ ਵਿਚ ਹਾਜ਼ਰੀ ਰੱਖਣ ਲਈ ਜ਼ਿਲ੍ਹਾ ਕਮੇਟੀਆਂ ਲਈ ਕੋਟਾ ਤੈਅ ਕੀਤਾ ਗਿਆ ਹੈ। ਮੋਰਚੇ ਦੀ ਲਾਮਬੰਦੀ ਲਈ ਅਗਲੇ ਦਿਨਾਂ ਦੌਰਾਨ ਜ਼ਮੀਨੀ ਅਤੇ ਆਨਲਾਈਨ ਸੰਪਰਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ 7 ਦਿਨਾਂ ਸੰਗਰੂਰ ਮੋਰਚੇ ਰਾਹੀਂ ਜਿਉਂ ਦੇ ਤਿਉਂ ਲਟਕੇ ਹੋਏ ਪੁਰਾਣੀ ਪੈਨਸ਼ਨ, ਪੰਜਾਬ ਪੇ-ਸਕੇਲ ਆਦਿ ਪ੍ਰਮੁੱਖ ਵਿੱਤੀ ਮਸਲਿਆਂ ਤੇ ਸਰਕਾਰ ਨੂੰ ਘੇਰਿਆ ਜਾਵੇਗਾ, ਜਿਸ ‘ਚ ਜ਼ਿਲ੍ਹੇ ਵਲੋਂ 18 ਨਵੰਬਰ ਨੂੰ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਬਲਜੀਤ ਸਿੰਘ ਮਹਿਮੋਵਾਲ, ਨੰਦ ਰਾਮ, ਪ੍ਰਵੀਨ ਸ਼ੇਰਪੁਰ, ਵਰਿੰਦਰ ਸੈਣੀ, ਰੇਸ਼ਮ ਸਿੰਘ ਧੁੱਗਾ, ਮਨਜੀਤ ਸਿੰਘ ਬਾਬਾ, ਬਲਬੀਰ ਸਿੰਘ ਧਾਮੀ, ਦਿਨੇਸ਼ ਕੱਕੋਂ, ਸੁਖਵੰਤ ਸਿੰਘ ਜਨੌੜੀ, ਰੰਗੀ ਸਹਿਗਲ, ਰਣਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਕਾਰੀ ਸਕੂਲ ਦਾਤਾਰਪੁਰ ਵਿਖੇ ਨਵੇਂ ਕਮਰਿਆਂ ਦਾ ਉਦਘਾਟਨ ਅਗਲੀ ਖ਼ਬਰ ਬਾਬਾ ਬਲਰਾਜ ਯੂਨੀਵਰਸਿਟੀ ਕਾਲਜ ਬਲਾਚੌਰ ਵਿਖੇ ਕਰਵਾਇਆ ਕੁਇਜ਼ ਮੁਕਾਬਲਾ
Ad Position 24