14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀ.ਐੱਸ.ਸੀ. ਬਾਇਓਟੈਕਨਾਲੋਜੀ ਦੇ ਨਤੀਜੇ ’ਚ ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਦਸੂਹਾ, 14 ਨਵੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਸ.

Ad Position 21
No active advertisement
ਅਜੀਤ ਡੈਸਕ 15-11-2026
ਦਸੂਹਾ, 14 ਨਵੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. (ਆਨਰਜ਼) ਬਾਇਉਟੈਕਨਾਲੋਜੀ ਚੌਥੇ ਸਮੈਸਟਰ ਮਈ 2026 ਦੇ ਨਤੀਜਿਆਂ ਵਿਚ ਜੇ.ਸੀ. ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲੀਆਂ 3 ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਾਪਤੀ ਵਿਚ ਨਿਖਿਲ ਨੇ 7.92 ਸੀ.ਜੀ.ਪੀ.ਏ. ਅੰਕਾਂ ਨਾਲ ਜ਼ਿਲ੍ਹੇ ’ਚ ਪਹਿਲਾ, ਕ੍ਰਿਤੀ ਮਿਨਹਾਸ ਨੇ 7.83 ਸੀ.ਜੀ.ਪੀ.ਏ. ਅੰਕਾਂ ਨਾਲ ਦੂਜਾ ਅਤੇ ਹਰਸ਼ਿਤਾ ਸ਼ਰਮਾ ਨੇ 7.75 ਸੀ.ਜੀ.ਪੀ.ਏ. ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਭਾਗ ਦੇ ਮਿਹਨਤੀ ਸਟਾਫ਼ ਸਿਰ ਬਣਿਆ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਵਿਖੇ ‘ਚਿਲਡਰਨ ਡੇ’ ਮਨਾਇਆ
Ad Position 24