ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਐਕਟਿਵਾ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ
ਮਜਾਰੀ/ਸਾਹਿਬਾ, 14 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਬਲਾਚੌਰ-ਗੜ੍ਹਸ਼ੰਕਰ ਰਾਜ ਮਾਰਗ ’ਤੇ ਪਿੰਡ ਮਹਿੰਦਪੁਰ ਨੇੜੇ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਐਕਟਿਵਾ ਸਵਾਰ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਰਜਿੰਦਰ ਪਾਲ ਪੁੱਤਰ ਹਜ਼ਾਰਾ ਰਾਮ ਵਾਸੀ ਪਿੰਡ ਬਡੇਸਰੋਂ , ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਮਜਾਰੀ/ਸਾਹਿਬਾ, 14 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਬਲਾਚੌਰ-ਗੜ੍ਹਸ਼ੰਕਰ ਰਾਜ ਮਾਰਗ ’ਤੇ ਪਿੰਡ ਮਹਿੰਦਪੁਰ ਨੇੜੇ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਐਕਟਿਵਾ ਸਵਾਰ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਰਜਿੰਦਰ ਪਾਲ ਪੁੱਤਰ ਹਜ਼ਾਰਾ ਰਾਮ ਵਾਸੀ ਪਿੰਡ ਬਡੇਸਰੋਂ , ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਪਾਲ ਆਪਣੀ ਐਕਟਿਵਾ ਪੀ.ਬੀ.-07-ਏ.ਵਾਈ.-3343 ’ਤੇ ਸਵਾਰ ਹੋ ਕੇ ਬਲਾਚੌਰ ਵੱਲੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਮਹਿੰਦਪੁਰ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਦੌਰਾਨ ਉਹ ਸੜਕ ’ਤੇ ਡਿੱਗ ਪਿਆ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਥਾਣੇਦਾਰ ਰਾਜ ਕੁਮਾਰ ਅਤੇ ਸਿਪਾਹੀ ਸਤਵਿੰਦਰ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਪਹੁੰਚਾਇਆ। ਇਸ ਦੇ ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਅੱਗੇ ਨਵਾਂਸ਼ਹਿਰ ਰੈਫਰ ਕਰ ਦਿੱਤਾ। ਬਾਅਦ ਵਿੱਚ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਹਿੰਦਪੁਰ ਲਾਗੇ ਰਾਜ ਮਾਰਗ ‘ਤੇ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਸੰਭਾਲਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਜਵਾਨ।