ਸੀਨੀਅਰ ਸਿਟੀਜਨਜ਼ ਨੇ ਮੀਟਿੰਗ ’ਚ ਕੀਤੀਆਂ ਵਿਚਾਰਾਂ
ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਚੇਅਰਮੈਨ ਡਾ. ਜੇ.
ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਚੇਅਰਮੈਨ ਡਾ. ਜੇ.ਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਐਸ.ਕੇ ਪੁਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੇ ਆਰੰਭ ਵਿੱਚ ਚੇਅਰਮੈਨ ਵਰਮਾ ਅਤੇ ਪ੍ਰਧਾਨ ਪੁਰੀ ਵਲੋਂ ਹਾਜ਼ਰ ਮੈਂਬਰਾਂ ਨੂੰ ਇਸ ਮਹੀਨੇ ਦੇ ਤਿਓਹਾਰਾਂ ਦੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਅਕਤੂਬਰ ਮਹੀਨੇ ਵਿੱਚ ਕੀਤੇ ਸਲਾਨਾ ਸਮਾਗਮ ਵਿੱਚ ਸਹਿਯੋਗ ਦੇਣ ਲਈ ਸਭ ਮੈਂਬਰਾਂ ਦਾ ਧੰਨਵਾਦ ਕੀਤਾ। ਜਨਰਲ ਸਕੱਤਰ ਸੁਖਦੇਵ ਸ਼ਰਮਾ ਵਲੋਂ ਪਿਛਲੇ ਮਹੀਨੇ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਰਿਪੋਰਟ ਪੜ੍ਹੀ ਗਈ। ਨਵੰਬਰ ਵਿੱਚ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ, ਉਨ੍ਹਾਂ ਨੂੰ ਪ੍ਰਧਾਨਗੀ ਮੰਡਲ ਵਲੋਂ ਫੁੱਲ ਭੇਂਟ ਕਰ ਕੇ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ ਦਿੱਤੀਆਂ ਗਈਆਂ। ਮੈਂਬਰ ਲਲਿਤ ਓਹਰੀ ਵੱਲੋਂ ਇਸ ਮਹੀਨੇ ਦੇ ਦਿਨ ਤਿਓਹਾਰਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦਿਵਾਲੀ ਮੌਕੇ ਜਗਾਏ ਜਾਂਦੇ ਦੀਵਿਆਂ ਦੀ ਮਹੱਤਤਾ ਬਾਰੇ ਦੱਸਿਆ। ਇਸ ਤੋਂ ਇਲਾਵਾ ਲਲਿਤ ਓਹਰੀ, ਜੀਵਨ ਪਾਠਕ, ਸੁਭਾਸ਼ ਅਰੋੜਾ, ਦਰਸ਼ਨ ਦਰਦੀ, ਕੈਲਾਸ਼ ਬਾਲੀ ਅਤੇ ਸੁਖਦੇਵ ਸ਼ਰਮਾ ਨੇ ਗੀਤ ਅਤੇ ਕਵਿਤਾਵਾਂ ਸੁਣਾ ਕੇ ਮਨੋਰੰਜਨ ਕੀਤਾ। ਐਸੋਸੀਏਸ਼ਨ ਵਿੱਚ ਨਵੇਂ ਸ਼ਾਮਲ ਹੋਏ ਮੈਂਬਰ ਮਨਮੋਹਨ ਸਿੰਘ ਗੁਲਾਟੀ ਦਾ ਪ੍ਰਧਾਨਗੀ ਮੰਡਲ ਵੱਲੋਂ ਫੁੱਲ ਭੇਟ ਕਰ ਕੇ ਸਵਾਗਤ ਕੀਤਾ ਗਿਆ। ਮੈਂਬਰ ਕਮਲਦੇਵ ਨੂੰ ਸਮੇਂ ਦੀ ਪਾਬੰਦੀ ਦਾ ਅਵਾਰਡ ਦਿੱਤਾ ਗਿਆ। ਇਸ ਮਹੀਨੇ ਜਿਹੜੇ ਮੈਂਬਰ ਜਾਂ ਉਨ੍ਹਾਂ ਦੇ ਕੋਈ ਰਿਸ਼ਤੇਦਾਰ ਆਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪ੍ਰਧਾਨ ਪੁਰੀ ਨੇ ਕਿਹਾ ਕਿ ਐਸੋਸੀਏਸ਼ਨ ਦੀ ਅਗਲੀ ਮੀਟਿੰਗ 12 ਦਸੰਬਰ ਨੂੰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਹੋਵੇਗੀ। ਅੰਤ ਵਿੱਚ ਚੇਅਰਮੈਨ ਵਰਮਾ ਵਲੋਂ ਮੀਟਿੰਗ ‘ਚ ਸ਼ਾਮਲ ਹੋਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਲਾਹਕਾਰ ਪ੍ਰੋਫੈਸਰ ਐਸ.ਕੇ ਬਰੂਟਾ, ਕੈਸ਼ੀਅਰ ਅਸ਼ੋਕ ਸ਼ਰਮਾ, ਹੁਸਨ ਲਾਲ ਬਾਲੀ, ਅਰੁਣਾ ਸ਼ਰਮਾ, ਅਮੀਤਾ ਸਰੀਨ, ਲਖਵੀਰ ਸਿੰਘ, ਡਾ. ਗੁਰਮੀਤ ਸਿੰਘ, ਪ੍ਰੈੱਸ ਸਕੱਤਰ ਪ੍ਰਸ਼ੋਤਮ ਬੈਂਸ, ਕ੍ਰਿਸ਼ਨ ਕੁਮਾਰ ਅਤੇ ਮਨੋਹਰ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।