ਚਿਲਰਨ-ਡੇ ’ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਗਮ ਕਰਵਾਇਆ
ਮੁਕੰਦਪੁਰ, 15 ਨਵੰਬਰ (ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿਲ ਅਕੈਡਮੀ ਤੇ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਖੇਡਾਂ ਤੇ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ.
ਮੁਕੰਦਪੁਰ, 15 ਨਵੰਬਰ (ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿਲ ਅਕੈਡਮੀ ਤੇ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਖੇਡਾਂ ਤੇ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਪਰਮਿੰਦਰ ਸਿੰਘ, ਵਾਈਸ ਚੇਅਰਮੈਨ ਡਾ. ਅਮਰਜੀਤ ਸਿੰਘ ਤੇ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਵੱਖ-ਵੱਖ ਜਿਵੇ ਫੁੱਟਬਾਲ, ਬਾਸਕਿਟਬਾਲ, ਕਬੱਡੀ, ਬੈਡਮਿੰਟਨ ਅਤੇ ਹੋਰ ਖੇਡਾਂ ਵਿੱਚ ਮੋਹਰੀ ਰਹਿਣ ਵਾਲ਼ੇ ਵਿਦਿਆਰਥੀਆਂ ਤੇ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਚਿਲਡਰਨ-ਡੇ ‘ਤੇ ਮੈਡਮ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।