15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕਸਬਾ ਮਜਾਰੀ ਵਿਖੇ 17 ਤੋਂ ਸਜਣਗੀਆਂ ਪ੍ਰਭਾਤ ਫੇਰੀਆਂ

ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ ਨੇ ਦੱਸਿਆ ਕਿ 17 ਨਵੰਬਰ ਦਿਨ ਮੰਗਲਵਾਰ ਤੋਂ ਅੰਮ੍ਰਿਤ ਵੇਲੇ ਤੜਕਸਾਰ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।

Ad Position 21
No active advertisement
ਪ੍ਰਧਾਨ ਅਵਤਾਰ ਸਿੰਘ ਮਾਹੀ 16-11-2026
ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ ਨੇ ਦੱਸਿਆ ਕਿ 17 ਨਵੰਬਰ ਦਿਨ ਮੰਗਲਵਾਰ ਤੋਂ ਅੰਮ੍ਰਿਤ ਵੇਲੇ ਤੜਕਸਾਰ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। 22 ਨਵੰਬਰ ਦਿਨ ਐਤਵਾਰ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਤੋਂ ਬਾਅਦ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਕਵੀਸ਼ਰ ਗੁਰਦੀਪ ਸਿੰਘ ਸ਼ੇਖਵਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਅਤੇ ਕੀਰਤਨੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ। 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਢਾਡੀ ਰਣਜੀਤ ਸਿੰਘ ਰਾਣਾ ਆਪਣੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਆਦੋਆਣਾ ਵਿਖੇ ਗੋਪਾਲ ਅਸ਼ਟਮੀ ਮਹਾਂ ਉਤਸਵ ਨੂੰ ਸਮਰਪਿਤ ਸੰਤ ਸਮਾਗਮ 17 ਨੂੰ ਅਗਲੀ ਖ਼ਬਰ ਚਿਲਰਨ-ਡੇ ’ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਗਮ ਕਰਵਾਇਆ
Ad Position 24