ਰਾਜਾ ਹਸਪਤਾਲ ਨਵਾਂਸ਼ਹਿਰ ਨੇ ਸੰਗਰਾਂਦ ਦੇ ਸ਼ੁਭ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ
ਨਵਾਂਸ਼ਹਿਰ, 16 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਵੱਲੋਂ ਸੰਗਰਾਂਦ ਦੇ ਮੌਕੇ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਲਗਾਇਆ ਗਿਆ। ਰਾਜਾ ਹਸਪਤਾਲ ਦੇ ਐਮ.
ਨਵਾਂਸ਼ਹਿਰ, 16 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਵੱਲੋਂ ਸੰਗਰਾਂਦ ਦੇ ਮੌਕੇ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਲਗਾਇਆ ਗਿਆ। ਰਾਜਾ ਹਸਪਤਾਲ ਦੇ ਐਮ.ਡੀ ਡਾ. ਅਮਰਿੰਦਰ ਸਿੰਘ ਨੇ ਦੱਸਿਆ ਕਿ ਮੈਡੀਕਲ ਕੈਂਪ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਡਾ. ਰਾਹੁਲ ਵੱਲੋ ਲੋੜਵੰਦਾ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆ। ਇਸ ਮੌਕੇ ਸਟਾਫ਼ ਨਰਸ ਅਮਨ, ਅੰਕਿਤਾ ਅਤੇ ਕਮਲਜੀਤ ਮਾਰਕੀਟ ਹੈੱਡ ਹਾਜ਼ਰ ਸਨ।