16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

–ਕਾਠਗੜ੍ਹ ਦੇ ਨੌਜਵਾਨਾਂ ਦੀ ਮਿਹਨਤ ਰੰਗ ਲਿਆਈ– ਪਟਿਆਲਾ ’ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ਫਲ

ਕਾਠਗੜ੍ਹ, 16 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੀ ਵੱਧਦੀ ਤਾਕਤ ਦਾ ਸਭ ਤੋਂ ਵੱਡਾ ਸਬੂਤ ਪਟਿਆਲਾ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਪਾਰਟੀ ਵੱਲੋਂ ਕਰਵਾਏ ਗਏ ਵਿਸ਼ਾਲ ਮੈਂਬਰਸ਼ਿਪ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਸਮਾਗਮ ਵਿੱਚ ਕਾਠਗੜ੍ਹ ਇਲਾਕੇ ਦੇ ਨੌਜਵਾਨਾਂ ਨੇ ਆਪਣੀ ਮਿਹਨਤ, ਲਗਨ ਅਤੇ ਸੰਗਠਨਾਤਮਕ ਤਾਕਤ ਦਾ ਜੋ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਅਤੇ ਪਟਿਆਲਾ ਵਿੱਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ।

Ad Position 21
No active advertisement
ਅਜੀਤ ਡੈਸਕ 17-11-2026
ਕਾਠਗੜ੍ਹ, 16 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੀ ਵੱਧਦੀ ਤਾਕਤ ਦਾ ਸਭ ਤੋਂ ਵੱਡਾ ਸਬੂਤ ਪਟਿਆਲਾ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਪਾਰਟੀ ਵੱਲੋਂ ਕਰਵਾਏ ਗਏ ਵਿਸ਼ਾਲ ਮੈਂਬਰਸ਼ਿਪ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਸਮਾਗਮ ਵਿੱਚ ਕਾਠਗੜ੍ਹ ਇਲਾਕੇ ਦੇ ਨੌਜਵਾਨਾਂ ਨੇ ਆਪਣੀ ਮਿਹਨਤ, ਲਗਨ ਅਤੇ ਸੰਗਠਨਾਤਮਕ ਤਾਕਤ ਦਾ ਜੋ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਅਤੇ ਪਟਿਆਲਾ ਵਿੱਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਵਿਸ਼ਾਲ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਕਾਠਗੜ੍ਹ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਹਰਦੀਪ ਚੌਧਰੀ ਦੋਭਾਲੀ ਮੰਡ ਅਤੇ ਕੁਲਦੀਪ ਚੌਧਰੀ ਦੋਭਾਲੀ ਮੰਡ ਦੇ ਅਣਥੱਕ ਯਤਨਾਂ ਅਤੇ ਮਿਹਨਤ ਨੇ ਅਹਿਮ ਭੂਮਿਕਾ ਨਿਭਾਈ। ਦਿਨ-ਰਾਤ ਦੀ ਮਿਹਨਤ, ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਅਤੇ ਨੌਜਵਾਨਾਂ ਨੂੰ ਨਾਲ ਜੋੜਨ ਦੀ ਉਨ੍ਹਾਂ ਦੀ ਰਣਨੀਤੀ ਰੰਗ ਲਿਆਈ। ਉਨ੍ਹਾਂ ਦੀ ਅਗਵਾਈ ਹੇਠ ਪਟਿਆਲਾ ਵਿੱਚ ਭਾਜਪਾ ਦੇ ਹੱਕ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਹਰਦੀਪ ਚੌਧਰੀ ਅਤੇ ਕੁਲਦੀਪ ਚੌਧਰੀ ਦੇ ਅਣਥੱਕ ਯਤਨਾਂ ਸਦਕਾ ਪਟਿਆਲਾ ਵਿੱਚ ਹਜ਼ਾਰਾਂ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ, ਜਿਸ ਨੂੰ ਬਲਾਚੌਰ ਦੇ ਨੌਜਵਾਨਾਂ ਵੱਲੋਂ ਰਚੇ ਗਏ ਇਤਿਹਾਸ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਦੇਸਰਾਜ ਪੋਸਵਾਲ, ਚੇਅਰਮੈਨ ਮਾਰਕੀਟ ਕਮੇਟੀ ਬਰਵਾਲਾ, ਚੌਧਰੀ ਰਵੀ ਭੂੰਬਲਾ ਸੂਰਾਪੁਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਦੇਸ਼ ਅਤ ੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸਭ ਤੋਂ ਵੱਡਾ ਆਕਰਸ਼ਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪਟਿਆਲਾ ਪਹੁੰਚਣਾ ਰਿਹਾ। ਸਮਾਗਮ ਵਿੱਚ ਵਰਕਰਾਂ ਅਤੇ ਸਮਰਥਕਾਂ ਦੇ ਭਾਰੀ ਉਤਸ਼ਾਹ ਨੇ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਮਜ਼ਬੂਤ ਸੰਗਠਨਾਤਮਕ ਤਾਕਤ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਮੁਕੇਰੀਆਂ ਤੋਂ ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਵਲੋਂ ਮੁਢਲੀ ਮੈਂਬਰਸ਼ਿਪ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼... ਅਗਲੀ ਖ਼ਬਰ ਬੇਗਮਪੁਰ ਤੋਂ ਦਿਆਲਾ ਤੱਕ ਸੰਪਰਕ ਸੜਕ ਦਾ ਮਾੜਾ ਹਾਲ, ਥਾਂ-ਥਾਂ ਪੈ ਗਏ ਟੋਏ
Ad Position 24