17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੱਤ ਮਹੀਨਿਆਂ ਦੀ ਉਡੀਕ ਮਗਰੋਂ ਰੈਲਮਾਜਰਾ ਦੀ ਸੜਕ ਦਾ ਕੰਮ ਸ਼ੁਰੂ ਹੋਣ ਦੀ ਤਿਆਰੀ

ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲਮਾਜਰਾ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ’ਚ ਪਈ ਸੜਕ ਦਾ ਨਿਰਮਾਣ ਕਾਰਜ ਲਗਪਗ ਸੱਤ ਮਹੀਨਿਆਂ ਦੀ ਉਡੀਕ ਤੋਂ ਬਾਅਦ ਸ਼ੁਰੂ ਹੋਣ ਦੀ ਤਿਆਰੀ ਹੈ। ਸੜਕ ਦੀ ਮਾੜੀ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 18-11-2026
ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਰੈਲਮਾਜਰਾ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ’ਚ ਪਈ ਸੜਕ ਦਾ ਨਿਰਮਾਣ ਕਾਰਜ ਲਗਪਗ ਸੱਤ ਮਹੀਨਿਆਂ ਦੀ ਉਡੀਕ ਤੋਂ ਬਾਅਦ ਸ਼ੁਰੂ ਹੋਣ ਦੀ ਤਿਆਰੀ ਹੈ। ਸੜਕ ਦੀ ਮਾੜੀ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮਸਲੇ ਨੂੰ ਲੈ ਕੇ ਵਾਰ-ਵਾਰ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਵਧਦਾ ਜਾ ਰਿਹਾ ਸੀ। ਇਸ ਸਬੰਧੀ ਮਿਸਲ ਸਤਲੁਜ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਤੇਜੀ ਮਾਂਗਟ ਨੇ ਕਿਹਾ ਕਿ ਸੱਤ ਮਹੀਨੇ ਬੀਤ ਜਾਣ ਦੇ ਬਾਵਜੂਦ ਸੜਕ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਆਖਰਕਾਰ ਸਰਕਾਰ ਦੀ ਬੇਰੁਖ਼ੀ ਤੋਂ ਅੱਕ ਕੇ ਪਿੰਡ ਵਾਸੀਆਂ ਨਾਲ ਮਿਲ ਕੇ ਪੱਕਾ ਧਰਨਾ ਲਗਾਉਣ ਦਾ ਫ਼ੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸੇ ਸਿਆਸੀ ਮਕਸਦ ਜਾਂ ਨਿੱਜੀ ਹਿੱਤ ਲਈ ਨਹੀਂ, ਸਗੋਂ ਪਿੰਡ ਵਾਸੀਆਂ ਦੀ ਜਾਇਜ਼ ਮੰਗ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਲਿਆ ਗਿਆ ਸੀ। ਤੇਜੀ ਮਾਂਗਟ ਨੇ ਕਿਹਾ ਕਿ ਲੋਕਾਂ ਨੂੰ ਸੜਕਾਂ ਬਣਾਉਣ ਦੇ ਸਿਰਫ਼ ਭਰੋਸੇ ਦੇਣਾ ਕਾਫ਼ੀ ਨਹੀਂ, ਸਗੋਂ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ। ਇੱਕ ਸੜਕ ਦਾ ਕੰਮ ਸੱਤ ਮਹੀਨਿਆਂ ਤੱਕ ਲਟਕਿਆ ਰਹਿਣਾ ਸਰਕਾਰੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਾਸੀ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਨਾ ਕਰਦੇ ਤਾਂ ਪਤਾ ਨਹੀਂ ਇਹ ਕੰਮ ਹੋਰ ਕਿੰਨਾ ਸਮਾਂ ਲਟਕਿਆ ਰਹਿੰਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੜਕ ਬਣਾਉਣਾ ਸਰਕਾਰ ਦਾ ਕੋਈ ਅਹਿਸਾਨ ਨਹੀਂ, ਸਗੋਂ ਪਿੰਡ ਵਾਸੀਆਂ ਦਾ ਬੁਨਿਆਦੀ ਹੱਕ ਹੈ।
Ad Position 22
No active advertisement
ਪਿਛਲੀ ਖ਼ਬਰ ਸੰਘਰਸ਼ਸ਼ੀਲ ਯੋਧੇ ਪ੍ਰੇਮ ਰੱਕੜ ਦਾ ਵਿਛੋੜਾ ਲੋਕ ਘੋਲਾਂ ਲਈ ਵੱਡਾ ਘਾਟਾ : ਕਾਮਰੇਡ ਨੂਰਪੁਰੀ ਅਗਲੀ ਖ਼ਬਰ ਨਵਾਂਸ਼ਹਿਰ ’ਚ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ
Ad Position 24