17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਐਸ. ਐਸ.

Ad Position 21
No active advertisement
ਪੁਲਿਸ ਪਾਰਟੀ ਕਥਿਤ ਦੋਸ਼ੀ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 18-11-2026
ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਐਸ.ਐਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ, ਡੀ.ਐਸ.ਪੀ. ਹੇਮੰਤ ਮਲਹੋਤਰਾ ਅਤੇ ਐਸ.ਐਚ.ਓ. ਕਾਠਗੜ੍ਹ ਇੰਸਪੈਕਟਰ ਕਮਲ ਤਨੇਜਾ ਦੀ ਯੋਗ ਅਗਵਾਈ ਹੇਠ ਕਾਠਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 04 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮ ਦੀ ਅਗਵਾਈ ਕਰ ਰਹੇ ਹੈੱਡ ਕਾਂਸਟੇਬਲ ਗੌਰਵ ਸਿੰਘ ਨੇ ਦੱਸਿਆ ਕਿ 16 ਨਵੰਬਰ ਨੂੰ ਸ਼ਾਮ ਕਰੀਬ 06:15 ਵਜੇ ਪੁਲਿਸ ਪਾਰਟੀ ਕਾਠਗੜ੍ਹ ਤੋਂ ਸਿਵਲ ਹਸਪਤਾਲ ਕਾਠਗੜ੍ਹ ਵੱਲ ਜਾ ਰਹੀ ਸੀ ਤਾਂ ਸਾਹਮਣੇ ਆਉਂਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਦੇਖ ਕੇ ਘਬਰਾ ਕੇ ਆਪਣੇ ਹੱਥ ਵਿੱਚ ਫੜ੍ਹਿਆ ਪਲਾਸਟਿਕ ਦਾ ਲਿਫਾਫਾ ਹੇਠਾਂ ਸੁੱਟ ਦਿੱਤਾ। ਪੁਲਿਸ ਨੂੰ ਦੇਖ ਕੇ ਇੱਕ ਦਮ ਪਿੱਛੇ ਵੱਲ ਨੂੰ ਮੁੜਿਆ ਤਾਂ ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਕਾਬੂ ਲਿਆ ਅਤੇ ਹੇਠਾਂ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 04ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਗਏ ਵਿਅਕਤੀ ਦੀ ਪਛਾਣ ਸਾਹਿਲ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਕਾਠਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਮੁਕੱਦਮਾ ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਚਰਨਾਂ ’ਚ ਸ਼ੁਕਰਾਨੇ ਨਾਲ 3 ਰੋਜ਼ਾ ਕੀਰਤਨ ਦਰਬਾਰ ਸੰਪੂਰਨ ਅਗਲੀ ਖ਼ਬਰ ਟੋਲ ਪਲਾਜ਼ਾ ਬੱਛੂਆਂ ਵਿਖੇ ਰਾਤ ਸਮੇਂ ਖੜ੍ਹੇ ਵਾਹਨ ਬਣ ਸਕਦੇ ਹਾਦਸਿਆਂ ਦਾ ਕਾਰਨ
Ad Position 24