17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਲਾਚੌਰ ਵਾਲੀਬਾਲ ਲੀਗ ਧੂਮਧਾਮ ਨਾਲ ਸਮਾਪਤ

ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕੁਝ ਦਿਨ ਪਹਿਲਾਂ ਸ਼ੁਰੂ ਹੋਈ ਬਲਾਚੌਰ ਵਾਲੀਬਾਲ ਲੀਗ ਕਾਠਗੜ੍ਹ ਸਕੂਲ ਦੀ ਗਰਾਊਂਡ ’ਚ ਬੜੀ ਧੂਮਧਾਮ ਨਾਲ ਸਪੰਨ ਹੋਈ। ਇਸ ਲੀਗ ਵਿਚ ਸਿਰਫ਼ ਵਾਲੀਬਾਲ ਹੀ ਨਹੀਂ, ਸਗੋਂ ਬੱਚਿਆਂ ਦੇ ਅਥਲੈਟਿਕਸ ਅਤੇ ਕਬੱਡੀ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਨੌਜਵਾਨ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਜੋਸ਼ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕੁਝ ਦਿਨ ਪਹਿਲਾਂ ਸ਼ੁਰੂ ਹੋਈ ਬਲਾਚੌਰ ਵਾਲੀਬਾਲ ਲੀਗ ਕਾਠਗੜ੍ਹ ਸਕੂਲ ਦੀ ਗਰਾਊਂਡ ’ਚ ਬੜੀ ਧੂਮਧਾਮ ਨਾਲ ਸਪੰਨ ਹੋਈ। ਇਸ ਲੀਗ ਵਿਚ ਸਿਰਫ਼ ਵਾਲੀਬਾਲ ਹੀ ਨਹੀਂ, ਸਗੋਂ ਬੱਚਿਆਂ ਦੇ ਅਥਲੈਟਿਕਸ ਅਤੇ ਕਬੱਡੀ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਨੌਜਵਾਨ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਜੋਸ਼ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫ਼ਲ ਪ੍ਰਬੰਧ ਦਾ ਸਿਹਰਾ ਚੌਧਰੀ ਜਸਵਿੰਦਰ ਕੁਮਾਰ ਵਿੱਕੀ ਕਾਠਗੜ੍ਹ, ਸੇਵਾਦਾਰ ਕਾਲੇ ਸ਼ਾਹ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਿਰ ਬੰਨ੍ਹਿਆ ਗਿਆ। ਅੱਜ ਦੇ ਸਮੇਂ ਵਿੱਚ ਜਦੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ, ਉਸ ਵੇਲੇ ਅਜਿਹਾ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ, ਭਾਜਪਾ ਦੇ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਾਂਝੇ ਤੌਰ ’ਤੇ ਉਦਘਾਟਨ ਕੀਤਾ। ਇਹ ਸਾਰਾ ਉਪਰਾਲਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਦੇ ਵਿਸ਼ੇਸ਼ ਉਪਰਾਲੇ ਨਾਲ ਕਰਵਾਇਆ ਗਿਆ। ਇਸ ਮੌਕੇ ਕਾਠਗੜ੍ਹ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿੱਚ ਸ਼ਾਮ ਲਾਲ ਮੇਹਰ ਪ੍ਰਧਾਨ ਟਰੱਕ ਯੂਨੀਅਨ ਬਲਾਚੌਰ ਅਤੇ ਉੱਘੇ ਸਮਾਜ ਸੇਵੀ ਜਥੇਦਾਰ ਹਰਨੇਕ ਸਿੰਘ ਫੌਜੀ ਨੇ ਪਹੁੰਚ ਕੇ ਹਾਜ਼ਰੀ ਲਗਵਾਈ। ਉਨ੍ਹਾਂ ਨੇ ਇਹ ਲੀਗ ਕਰਵਾਉਣ ਲਈ ਵਿੱਕੀ ਚੌਧਰੀ ਕਾਠਗੜ੍ਹ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸੇਧ ਦੇਣਾ ਅਤੇ ਨਸ਼ਿਆਂ ਦੇ ਖ਼ਲਿਾਫ਼ ਜੰਗ ਦੀ ਸ਼ੁਰੂਆਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਖੇਡਾਂ ਹੀ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ ਅਤੇ ਅਜਿਹੀਆਂ ਲੀਗਾਂ ਇਲਾਕੇ ਵਿੱਚੋਂ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦਾ ਕੰਮ ਕਰਦੀਆਂ ਹਨ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇ ਹਰ ਪਿੰਡ ਅਤੇ ਹਰ ਇਲਾਕੇ ਵਿੱਚ ਇਸ ਤਰ੍ਹਾਂ ਦੇ ਉਪਰਾਲੇ ਹੋਣ ਤਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇੱਕ ਸਿਹਤਮੰਦ ਅਤੇ ਤਰੱਕੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਹਰਭਜਨ ਸਿੰਘ ਕਰਨਾਣਾ ਦੀ ਮਾਤਾ ਸੁਰਜੀਤ ਕੌਰ ਪਰਿਹਾਰ ਨੂੰ ਸ਼ਰਧਾਂਜਲੀ ਭੇਂਟ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਬੀਬੀ ਚਰਨ ਕੌਰ ਝੰਡੇਰ ਕਲਾਂ
Ad Position 24