17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਔੜ ਵਿਖੇ ਲੱਧੜ ਗੋਤ ਪਰਿਵਾਰਾਂ ਨੇ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ

ਔੜ/ਝਿੰਗੜਾਂ, 17 ਨਵੰਬਰ (ਕੁਲਦੀਪ ਸਿੰਘ ਝਿੰਗੜ)-ਲੱਧੜ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਲੱਧੜ ਗੋਤ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਧਾਰਮਿਕ ਅਸਥਾਨ ਮੱਲ੍ਹਾ ਬੇਦੀਆਂ ਰੋਡ ਔੜ ਵਿਖੇ ਕਮੇਟੀ ਦੇ ਪ੍ਰਧਾਨ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ ਦੀ ਰਹਿਨੁਮਾਈ ਭਾਰੀ ਉਤਸ਼ਾਹ ਨਾਲ ਕਰਵਾਇਆ ਗਿਆ। ਸਵੇਰੇ ਵੇਲੇ ਕਈ ਧਾਰਮਿਕ ਰਸਮਾਂ ਕਰਨ ਉਪਰੰਤ ਖੁੱਲ੍ਹੇ ਪੰਡਾਲ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 18-11-2026
ਔੜ/ਝਿੰਗੜਾਂ, 17 ਨਵੰਬਰ (ਕੁਲਦੀਪ ਸਿੰਘ ਝਿੰਗੜ)-ਲੱਧੜ ਗੋਤ ਜਠੇਰਿਆਂ ਦੇ ਧਾਰਮਿਕ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਲੱਧੜ ਗੋਤ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਧਾਰਮਿਕ ਅਸਥਾਨ ਮੱਲ੍ਹਾ ਬੇਦੀਆਂ ਰੋਡ ਔੜ ਵਿਖੇ ਕਮੇਟੀ ਦੇ ਪ੍ਰਧਾਨ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ ਦੀ ਰਹਿਨੁਮਾਈ ਭਾਰੀ ਉਤਸ਼ਾਹ ਨਾਲ ਕਰਵਾਇਆ ਗਿਆ। ਸਵੇਰੇ ਵੇਲੇ ਕਈ ਧਾਰਮਿਕ ਰਸਮਾਂ ਕਰਨ ਉਪਰੰਤ ਖੁੱਲ੍ਹੇ ਪੰਡਾਲ ਸਜਾਏ ਗਏ। ਜਿਸ ਵਿੱਚ ਵੱਖ-ਵੱਖ ਕਲਾਕਾਰਾਂ ਤੋਂ ਇਲਾਵਾ ਨਾਮਵਰ ਗਾਇਕਾ ਸੁਲੇਖਾ ਬੰਗੜ ਬੰਗਾ ਵਲੋਂ ਆਪਣੇ ਧਾਰਮਿਕ ਗੀਤਾਂ ਨਾਲ ਹਾਜ਼ਰੀ ਲਗਵਾਈ। ਇਸ ਜੋੜ ਮੇਲੇ ਵਿੱਚ ਐਸ. ਆਰ ਲੱਧੜ ਸੇਵਾ ਮੁਕਤ ਆਈ.ਏ.ਐੱਸ. ਤੇ ਪੰਜਾਬ ਸਰਕਾਰ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਪੰਡਾਲ ਵਿੱਚ ਬੈਠੀਆਂ ਸੰਗਤਾਂ ਨਾਲ ਆਪਣੇ ਵਡਮੁੱਲੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਾਨੂੰ ਕਿਸੇ ਮੁਕਾਮ ’ਤੇ ਪਹੁੰਚਾਉਣ ਲਈ ਸਾਡੇ ਬਜ਼ੁਰਗਾਂ ਨੇ ਸਖ਼ਤ ਮਿਹਨਤ ਕੀਤੀ। ਉਨ੍ਹਾਂ ਪ੍ਰਬੰਧਕਾਂ ਵਲੋਂ ਆਪਣੇ ਵੱਡੇ ਵਡੇਰਿਆਂ ਦੀ ਨਿੱਘੀ ਯਾਦ ਵਿੱਚ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਦੀ ਪ੍ਰਸੰਸਾ ਕੀਤੀ ਤੇ ਕਿਹਾ ਇਸ ਨਾਲ ਸਾਡੇ ਲੱਧੜ ਪਰਿਵਾਰਾਂ ਦੀ ਆਪਸੀ ਭਾਈਚਾਰਕ ਸਾਂਝ ਵੀ ਵੱਧਦੀ ਹੈ। ਕਮੇਟੀ ਪ੍ਰਧਾਨ ਰਾਮ ਲੁਭਾਇਆ ਲੱਧੜ ਨਵਾਂਸ਼ਹਿਰ ਨੇ ਸਾਥੀ ਪ੍ਰਬੰਧਕਾਂ ਨਾਲ ਦਾਨੀ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਅੰਤ ਵਿੱਚ ਸਟੇਜ ਸਕੱਤਰ ਦੀ ਵੱਡੀ ਜਿੰਮੇਵਾਰੀ ਨਿਭਾਉਂਦਿਆਂ ਡਾਕਟਰ ਮਨਜੀਤ ਸਿੰਘ ਲੱਧੜ ਨੇ ਅਸਥਾਨ ’ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਇਸ ਮੌਕੇ ਸਰਪੰਚ ਹਰਕਿਰਨ ਹੰਸਰੋਂ, ਅਜੀਤ ਸਿੰਘ ਬੀਕਾ, ਰਾਜ ਕੁਮਾਰ ਕਿੱਤਣਾ, ਰਾਕੇਸ਼ ਕੁਮਾਰ ਲੱਧੜ ਕਰਨਾਣਾ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ, ਪ੍ਰੇਮ ਲਾਲ, ਮਦਨ ਲਾਲ, ਸਕੱਤਰ ਸਤਪਾਲ ਸਿੰਘ ਈ.ਟੀ.ਓ, ਹਰਮੇਸ਼ ਕੌਰ ਵਾਈਸ ਚੇਅਰ ਪਰਸਨ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਸੁਦਾਗਰ ਸਿੰਘ, ਚਮਨ ਲਾਲ, ਬਲਵੀਰ ਸਿੰਘ, ਜਗਤਾਰ ਸਿੰਘ, ਸੰਤੋਖ ਸਿੰਘ ਬੀਕਾ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਬਹਾਦਰ ਸਿੰਘ, ਸੁਧੀਰ ਕੁਮਾਰ ਲੱਧੜ, ਦਾਰਾ ਸਿੰਘ, ਜਸਵੀਰ ਕੌਰ, ਜਗੀਰ ਕੌਰ, ਨਿਰੰਜਨ ਕੌਰ, ਬਲਜਿੰਦਰ ਕੌਰ, ਤਰਸੇਮ ਕੌਰ, ਬਲਵੀਰ ਕੌਰ, ਪਰਮਜੀਤ ਕੌਰ, ਮੀਨਾ ਰਾਣੀ, ਸਤਨਾਮ ਲੱਧੜ ਲੜੋਆ, ਬਖਸ਼ੋ ਦੇਵੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦਾ ਆਗਾਜ਼ ਹੋਵੇਗਾ ਜ਼ਿਲ੍ਹਾ ਐਸ. ਬੀ. ਐਸ. ਨਗਰ ਤੋਂ ਅਗਲੀ ਖ਼ਬਰ ਡਾ. ਹਰਭਜਨ ਸਿੰਘ ਕਰਨਾਣਾ ਦੀ ਮਾਤਾ ਸੁਰਜੀਤ ਕੌਰ ਪਰਿਹਾਰ ਨੂੰ ਸ਼ਰਧਾਂਜਲੀ ਭੇਂਟ
Ad Position 24