17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਹੀਦਾਂ ਦੀ ਵਿਰਾਸਤ ਨੂੰ ਸਮਰਪਿਤ ਕਮਾਂਡੈਂਟ ਬਚਨ ਸਿੰਘ ਥਾਂਦੀ ਦੀ ਬਰਸੀ ਮੌਕੇ ਖੇਡਾਂ ਦਾ ਮਹਾਂਕੁੰਭ

ਜਾਡਲਾ, 17 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਆਜ਼ਾਦੀ ਸੰਗਰਾਮੀਆਂ ਅਤੇ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀ ਯਾਦ ਨੂੰ ਸੰਭਾਲਣ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਾਲੀ ਮਹਾਨ ਸ਼ਖ਼ਸੀਅਤ ਕਮਾਂਡੈਂਟ ਬਚਨ ਸਿੰਘ ਥਾਂਦੀ ਦੀ ਬਰਸੀ ਬੱਬਰ ਕਰਮ ਸਿੰਘ ਯਾਦਗਾਰੀ ਟਰੱਸਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਈ ਗਈ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ ਦੋ ਰੋਜ਼ਾ ਖੇਡ ਮੇਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਹਰਮਨ ਕੌਰ ਪਿਤਾ : ਮਨਜੀਤ ਕੁਮਾਰ ਮਾਤਾ : ਹਰਦੀਪ ਕੌਰ ਪਿੰਡ : ਬੜਾ ਪਿੰਡ 18-11-2026
ਜਾਡਲਾ, 17 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਆਜ਼ਾਦੀ ਸੰਗਰਾਮੀਆਂ ਅਤੇ ਬੱਬਰ ਅਕਾਲੀ ਲਹਿਰ ਦੇ ਸ਼ਹੀਦਾਂ ਦੀ ਯਾਦ ਨੂੰ ਸੰਭਾਲਣ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਾਲੀ ਮਹਾਨ ਸ਼ਖ਼ਸੀਅਤ ਕਮਾਂਡੈਂਟ ਬਚਨ ਸਿੰਘ ਥਾਂਦੀ ਦੀ ਬਰਸੀ ਬੱਬਰ ਕਰਮ ਸਿੰਘ ਯਾਦਗਾਰੀ ਟਰੱਸਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਈ ਗਈ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ ਦੋ ਰੋਜ਼ਾ ਖੇਡ ਮੇਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਕਮਾਂਡੈਂਟ ਬਚਨ ਸਿੰਘ ਥਾਂਦੀ ਨੇ ਬੱਬਰ ਕਰਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਦੀ ਯਾਦ ਨੂੰ ਸੰਭਾਲਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਦੂਜੀ ਸੰਸਾਰ ਜੰਗ ਦੌਰਾਨ ਲਗਪਗ ਚਾਰ ਸਾਲ ਕਾਲੇ ਪਾਣੀ ਦੀ ਜੇਲ੍ਹ ਵਿੱਚ ਵੀ ਬਿਤਾਏ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਨਾਲ ਹੋਈ। ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਮਾਂਡੈਂਟ ਬਚਨ ਸਿੰਘ ਥਾਂਦੀ ਦੇ ਜੀਵਨ ’ ਤੇ ਸੰਘਰਸ਼ ਬਾਰੇ ਚਾਨਣਾ ਪਾਇਆ। ਇਸ ਉਪਰੰਤ ਸ਼ਹੀਦ ਕੈਪਟਨ ਮਹਿਤਾ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਖੇਡ ਮੁਕਾਬਲਿਆਂ ਦਾ ਆਗਾਜ਼ ਰਿਬਨ ਕੱਟ ਕੇ ਕੀਤਾ ਗਿਆ ਅਤੇ ਵਿਸ਼ੇਸ਼ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ। ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਡੱਡੂ ਵਾਂਗ ਛਾਲਾਂ ਮਾਰਨ, ਕੋਨੀਆਂ ਇਕੱਠੀਆਂ ਕਰਨ, ਬਾਲਟੀ ਵਿ ੱਚ ਗੇਂਦ ਪਾਉਣ, ਤਿੰਨ ਲੱਤਾਂ ਵਾਲੀ ਦੌੜ ਅਤੇ ਹੌਲੀ ਸਾਈਕਲ ਚਲਾਉਣ, ਦੌੜਾਂ, ਰਿਲੇਅ ਰੇਸ, ਫੁੱਟਬਾਲ, ਹੈਂਡਬਾਲ ਅਤੇ ਰੱਸਾਕਸ਼ੀ ਸਮੇਤ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਜੇਤੂ ਵਿਦਿਆਰਥੀਆਂ ਨੂੰ ਤਗਮੇ, ਟਰਾਫੀਆਂ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਡਮ ਮਹਿੰਦਰ ਕੌਰ ਨੇ ਸ਼ਿਰਕਤ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ, ਟਰੱਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਡਾਇਰੈਕਟਰ ਕਿਰਪਾਲ ਸਿੰਘ ਖਾਂਬੜਾ, ਪ੍ਰਿੰਸੀਪਲ ਮੈਡਮ ਰਾਜ ਰਾਣੀ, ਸਾਬਕਾ ਪ੍ਰਿੰਸੀਪਲ ਸੁਖਬੀਰ ਸਿੰਘ ਅਟਵਾਲ, ਟਰਾਂਸਪੋਰਟ ਇੰਚਾਰਜ ਰਣਜੀਤ ਸਿੰਘ ਮਾਨ ਅਤੇ ਟਰੱਸਟੀ ਮੈਂਬਰ ਗੁਰਦੇਵ ਸਿੰਘ ਤੇ ਜੋਗਾ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪ੍ਰਿੰਸੀਪਲ ਰਾਜ ਰਾਣੀ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਪ੍ਰਬੰਧਕਾਂ ਵਲੋਂ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਨੂੰ ਸਮਰਪਿਤ ਤੀਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ ਸਮਾਪਤ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਪੂਨਾ ਰਾਣੀ ਜੀਤਪੁਰ ਕਿਹਾ, ਆਂਗਣਵਾੜੀ ਵਰਕਰਾਂ ਤੇ ਹੈਲਪਰ...
Ad Position 24