ਮਾਤਾ ਸਾਹਿਬ ਕੌਰ ਨੂੰ ਸਮਰਪਿਤ ਤੀਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ ਸਮਾਪਤ
ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਪਿੰਡ ਕਿਸ਼ਨਪੁਰ ਭਰਥਲਾ ਅਤੇ ਬਾਜ਼ ਖਾਲਸਾ ਗਤਕਾ ਕਲੱਬ ਰੋਪੜ ਵਲੋਂ ਕਰਵਾਇਆ ਗਿਆ ਤੀਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਸਮਾਪਤ ਹੋਇਆ। ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਪ
ਪਿੰਡ ਕਿਸ਼ਨਪੁਰ ਭਰਥਲਾ ਵਿਖੇ ਹੋਏ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ। ਤਸਵੀਰ : ਕਲੇਰ
18-11-2026
ਕਾਠਗੜ੍ਹ, 17 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਪਿੰਡ ਕਿਸ਼ਨਪੁਰ ਭਰਥਲਾ ਅਤੇ ਬਾਜ਼ ਖਾਲਸਾ ਗਤਕਾ ਕਲੱਬ ਰੋਪੜ ਵਲੋਂ ਕਰਵਾਇਆ ਗਿਆ ਤੀਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਸਮਾਪਤ ਹੋਇਆ। ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ’ਚ ਗੁਰਬਾਣੀ ਕੰਠ ਅਤੇ ਧਾਰਮਿਕ ਪ੍ਰੀਖਿਆ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਬੱਚਿਆਂ ਨੇ ਬੜੇ ਸੋਹਣੇ ਢੰਗ ਨਾਲ ਗੁਰਬਾਣੀ ਦਾ ਸ਼ੁੱਧ ਉਚਾਰਨ ਕਰਕੇ ਅਤੇ ਸਿੱਖ ਇਤਿਹਾਸ ਬਾਰੇ ਆਪਣੇ ਗਿਆਨ ਨਾਲ ਸੰਗਤ ਦਾ ਮਨ ਜਿੱਤ ਲਿਆ। ਗੁਰਬਾਣੀ ਕੰਠ ਮੁਕਾਬਲੇ ’ਚ ਪੰਜਵੀਂ ਜਮਾਤ ਤੱਕ ਦੇ ਵਰਗ ’ਚ ਪਹਿਲਾ ਸਥਾਨ ਰੀਨਾ ਕੁਮਾਰੀ ਨੇ, ਦੂਜਾ ਸਥਾਨ ਸੁਖਮਨੀ ਨੇ ਅਤੇ ਤੀਜਾ ਸਥਾਨ ਅਵਨੀਤ ਕੌਰ ਨੇ ਪ੍ਰਾਪਤ ਕੀਤਾ, ਜਦੋਂ ਕਿ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਰਗ ’ਚ ਪਹਿਲਾ ਸਥਾਨ ਹਰਜੋਤ ਸਿੰਘ ਨੇ, ਦੂਜਾ ਸਥਾਨ ਜਸਕਰਨ ਸਿੰਘ ਨੇ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ । ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਰਗ ’ਚ ਪਹਿਲਾ ਸਥਾਨ ਗੁਰਲੀਨ ਕੌਰ ਨੇ, ਦੂਜਾ ਸਥਾਨ ਬੰਦਨਾ ਨੇ ਅਤੇ ਤੀਜਾ ਸਥਾਨ ਹਰਮਨਪ੍ਰੀਤ ਸਿੰਘ ਨੇ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲਾਂ ਦਾ ਨਾਂਅ ਰੌਸ਼ਨ ਕੀਤਾ। ਇਸੇ ਤਰ੍ਹਾਂ ਇਤਿਹਾਸ ਦੀ ਪ੍ਰੀਖਿਆ ’ਚ ਪੰਜਵੀਂ ਜਮਾਤ ਤੱਕ ਦੇ ਵਰਗ ਵਿੱਚ ਪਹਿਲਾ ਸਥਾਨ ਨਿਰਵੀਨ ਕੌਰ ਨੇ, ਦੂਜਾ ਸਥਾਨ ਕਿਰਤ ਕੌਰ ਨੇ ਅਤੇ ਤੀਜਾ ਸਥਾਨ ਜਸਕਰਨ ਸਿੰਘ ਨੇ ਪ੍ਰਾਪਤ ਕੀਤਾ, ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਰਗ ਵਿੱਚ ਪਹਿਲਾ ਸਥਾਨ ਹਰਜੋਤ ਸਿੰਘ ਨੇ, ਦੂਜਾ ਸਥਾਨ ਜਸਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਜਸਲੀਨ ਕੌਰ ਨੇ ਪ੍ਰਾਪਤ ਕੀਤਾ, ਜਦੋਂ ਕਿ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਰਗ ਵਿੱਚ ਪਹਿਲਾ ਸਥਾਨ ਮਨਜੋਤ ਕੌਰ ਨੇ, ਦੂਜਾ ਸਥਾਨ ਹਰਮਨਪ੍ਰੀਤ ਸਿੰਘ ਨੇ ਅਤੇ ਤੀਜਾ ਸਥਾਨ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ। ਸਮਾਪਤੀ ਮੌਕੇ ਸਾਰੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਕੇ ਇਨਾਮ ਵੰਡੇ ਗਏ। ਇਹ ਮੁਕਾਬਲਾ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ, ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਅਤੇ ਬਾਬਾ ਜਸਦੀਪ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸਿੱਖ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਇਲਾਕੇ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਭੁਪਿੰਦਰ ਸਿੰਘ ਬਜਰੂੜ, ਗੁਰ ਸਿੰਘ ਚੀਮਾ, ਮਹੰਤ ਜਗਦੀਪ ਸਿੰਘ, ਬਾਬਾ ਫਤਹਿ ਸਿੰਘ ਨਵਾਂਸ਼ਹਿਰ, ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ, ਰਵੀ ਇੰਦਰ ਬਾਗੋਵਾਲ, ਸੰਦੀਪ ਭਾਟੀਆ, ਅਜੇ ਮੰਗੂਪੁਰ, ਨਾਨਕ ਬਾਠ ਜੰਡੀ, ਇੰਦਰਜੀਤ ਸਿੰਘ ਧਾਮੀ, ਜਗਤਾਰ ਸਿੰਘ, ਬਾਬਾ ਦੀਦਾਰ ਸਿੰਘ, ਗੁਰਪ੍ਰੀਤ ਸਿੰਘ ਜਗਜੀਤ ਨਗਰ, ਬੀਰ ਖਾਲਸਾ ਗੱਤਕਾ ਟੀਮ ਨਵਾਂਸ਼ਹਿਰ, ਜੋਰਾਵਰ ਸਿੰਘ ਸਰਪੰਚ , ਵਿਸ਼ਾਲ ਸ਼ਰਮਾ, ਭੂਸ਼ਣ ਸ਼ਰਮਾ, ਮਨਦੀਪ ਸਿੰਘ ਕਿਸ਼ਨਪੁਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।