18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੌਲਤਪੁਰ ਨੇ ਆਪਣੇ ਨਾਂਅ ਕੀਤਾ ਫਾਈਨਲ ਦਾ ਖ਼ਿਤਾਬ

ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)-ਅੰਗਦ ਸਿੰਘ (ਸਾਬਕਾ ਵਿਧਾਇਕ, ਨਵਾਂਸ਼ਹਿਰ) ਦੀ ਅਗਵਾਈ ਅਤੇ ਵਿਸ਼ੇਸ਼ ਯਤਨਾਂ ਸਦਕਾ ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵਲੋਂ ਕਰਵਾਏ ਜਾ ਰਹੇ ਖੇਡ ਟੂਰਨਾਮੈਂਟਾਂ ਤਹਿਤ ਫੁੱਟਬਾਲ ਦਾ ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਅਤੇ ਦਿਲਚਸਪ ਰਿਹਾ। ਫਾਈਨਲ ਮੁਕਾਬਲੇ ਦੌਰਾਨ ਦੋਵਾਂ ਟੀਮਾਂ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਸਾਬਕਾ ਵਿਧਾਇਕ ਅੰਗਦ ਸਿੰਘ ਫਾਈਨਲ ਮੈਚ ਦੇ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ਸਮੇਂ ਨਾਲ ਪ੍ਰਬੰਧਕ। 19-11-2026
ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)-ਅੰਗਦ ਸਿੰਘ (ਸਾਬਕਾ ਵਿਧਾਇਕ, ਨਵਾਂਸ਼ਹਿਰ) ਦੀ ਅਗਵਾਈ ਅਤੇ ਵਿਸ਼ੇਸ਼ ਯਤਨਾਂ ਸਦਕਾ ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵਲੋਂ ਕਰਵਾਏ ਜਾ ਰਹੇ ਖੇਡ ਟੂਰਨਾਮੈਂਟਾਂ ਤਹਿਤ ਫੁੱਟਬਾਲ ਦਾ ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਅਤੇ ਦਿਲਚਸਪ ਰਿਹਾ। ਫਾਈਨਲ ਮੁਕਾਬਲੇ ਦੌਰਾਨ ਦੋਵਾਂ ਟੀਮਾਂ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਮੈਦਾਨ ਵਿੱਚ ਮੌਜੂਦ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਖਿਡਾਰੀਆਂ ਦਾ ਹੌਂਸਲਾ ਵਧਾਇਆ। ਇਸ ਫਸਵੇਂ ਮੁਕਾਬਲੇ ਵਿੱਚ ਦੌਲਤਪੁਰ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਮਾਤ ਦਿੱਤੀ ਅਤੇ ਫਾਈਨਲ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ। ਇਸ ਮੌਕੇ ਜੇਤੂ ਅਤੇ ਉਪ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਅੰਗਦ ਸਿੰਘ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ। ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਇਸੇ ਮਕਸਦ ਨਾਲ ਸਰਦਾਰ ਦਿਲਬਾਗ ਸਿੰਘ ਮੈਮੋਰੀਅਲ ਕਲੱਬ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕ੍ਰਿਕਟ ਅਤੇ ਫੁੱਟਬਾਲ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਅੰਤ ਵਿੱਚ ਕਲੱਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਖਿਡਾਰੀਆਂ, ਪਿੰਡ ਵਾਸੀਆਂ, ਪਤਵੰਤਿਆਂ ਅਤੇ ਖੇਡ ਪ੍ਰੇਮੀਆਂ ਦਾ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਦਿੱਤੇ ਸਹਿਯੋਗ ਵਾਸਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਬਿੱਟੂ ਦੇ ਹੱਕ ’ਚ ਬੀਬੀਆਂ ਦਾ ਕਾਫਲਾ ਬਹਿਰਾਮ ਤੋਂ ਮੀਟਿੰਗਾਂ ਲਈ ਰਵਾਨਾ ਅਗਲੀ ਖ਼ਬਰ ਮਾਹਿਲਪੁਰ ’ਚ ਟ੍ਰੈਫਿਕ ਜਾਮ ਨੇ ਲੋਕਾਂ ਦੇ ਛੁਡਾਏ ਪਸੀਨੇ, ਪੁਲਿਸ ਬਣੀ ਮੂਕ ਦਰਸ਼ਕ
Ad Position 24