5.50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਐੱਸ. ਐੱਸ.
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਡੀ.ਐੱਸ.ਪੀ. ਹੇਮੰਤ ਮਲਹੋਤਰਾ ਬਲਾਚੌਰ ਅਤੇ ਥਾਣਾ ਕਾਠਗੜ੍ਹ ਦੇ ਮੁੱਖ ਅਫ਼ਸਰ ਇੰਸਪੈਕਟਰ ਕਮਲ ਤਨੇਜਾ ਦੀ ਯੋਗ ਅਗਵਾਈ ਹੇਠ ਕਾਠਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 5.50 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਕੁਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਕਾਠਗੜ੍ਹ ਤੋਂ ਹੁੰਦੇ ਹੋਏ ਆਸਰੋਂ ਸਾਈਡ ਨੂੰ ਜਾ ਰਹੀ ਸੀ ਤਾਂ ਰੈਲਮਾਜਰਾ ਅੱਡੇ ਨੇੜੇ ਸਾਹਮਣੇ ਤੋਂ ਪੈਦਲ ਆ ਰਿਹਾ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਉਸ ਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫ਼ਾਫ਼ੀ ਕੱਢ ਕੇ ਘਾਹ-ਫੂਸ ਵਿੱਚ ਸੁੱਟ ਦਿੱਤੀ ਅਤੇ ਖ਼ੁਦ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਗਏ ਕਥਿਤ ਦੋਸ਼ੀ ਦੀ ਪਛਾਣ ਜਸਪਾਲ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਰੈਲਮਾਜਰਾ ਥਾਣਾ ਕਾਠਗੜ੍ਹ ਵਜੋਂ ਹੋਈ। ਇਸ ਸਬੰਧੀ ਪੁਲਿਸ ਵੱਲੋਂ ਕਥਿਤ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।