18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਸਬਾ ਮਜਾਰੀ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ

ਮਜਾਰੀ/ਸਾਹਿਬਾ, 18 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ। ਇਹ ਪ੍ਰਭਾਤ ਫੇਰੀ ਰੋਜ਼ਾਨਾ ਸਵੇਰੇ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 19-11-2026
ਮਜਾਰੀ/ਸਾਹਿਬਾ, 18 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ। ਇਹ ਪ੍ਰਭਾਤ ਫੇਰੀ ਰੋਜ਼ਾਨਾ ਸਵੇਰੇ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੁੰਦੀ ਹੈ। ਸਭ ਤੋਂ ਪਹਿਲਾਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਪਹਿਲਾ ਪੜਾਅ ਕੀਤਾ ਜਾਂਦਾ ਹੈ। ਇਸ ਉਪਰੰਤ ਪ੍ਰਭਾਤ ਫੇਰੀ ਅਗਲੇ ਪੜਾਅ ਲਈ ਰਵਾਨਾ ਹੁੰਦੀ ਹੈ ਅਤੇ ਪੂਰੇ ਪਿੰਡ ਦੀ ਪਰਿਕਰਮਾ ਕਰਦੀ ਹੋਈ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਪੰਨ ਹੁੰਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਂਦੇ ਹਨ ਅਤੇ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਪ੍ਰਭਾਤ ਫੇਰੀ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਂਦੇ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਪਿੰਡ ਦੀਆਂ ਗਲੀਆਂ ਵਿੱਚ ਗੂੰਜ ਰਹੀ ਗੁਰਬਾਣੀ ਨਾਲ ਸਮੁੱਚਾ ਇਲਾਕਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ 4 ਦਸੰਬਰ ਨੂੰ ਆਉਣਗੇ ਬਲਾਚੌਰ-ਹਨੀ ਟੌਂਸਾ ਅਗਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ - ਬੰਗਾ
Ad Position 24