19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬੀਬਾ ਹਰਸਿਮਰਤ ਕੌਰ ਬਾਦਲ 4 ਦਸੰਬਰ ਨੂੰ ਆਉਣਗੇ ਬਲਾਚੌਰ-ਹਨੀ ਟੌਂਸਾ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਸਿਆਸੀ ਤੇ ਸਮਾਜਿਕ ਮੁਹਿੰਮ ‘ਮਾਵਾਂ ਭੈਣਾਂ ਦੀ ਲਲਕਾਰ-ਬੰਦ ਕਰਵਾਂਗੇ ਨਸ਼ਿਆਂ ਦਾ ਵਪਾਰ’ ਤਹਿਤ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਸਫਲਤਾ ਪੂਰਵਕ ਰੈਲੀਆਂ ਦੀ ਕੜੀ ਤਹਿਤ 4 ਦਸੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਆਗੁਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਡਿਊਟੀਆਂ ਸੰਭਾਲ ਲਈਆਂ ਹਨ। ਇਹ ਪ੍ਰਗਟਾਵਾ ਉਕਤ ਰੈਲੀ ਦੀ ਤਿਆਰੀ ਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾਂ ਵਲੋਂ ਮੁੱਖ ਦਫਤਰ ਦਾਣਾ ਮੰਡੀ ਬਲਾਚੌਰ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਦਿੱਤੀ।

Ad Position 21
No active advertisement
ਰੈਲੀ ਦੀ ਤਿਆਰੀ ਹਿੱਤ ਕੀਤੀ ਮੀਟਿੰਗ ਉਪਰੰਤ ਹਾਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਆਗੂ। ਤਸਵੀਰ : ਦੀਦਾਰ ਸਿੰਘ ਬਲਾਚੌਰੀਆ 19-11-2026
ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਸਿਆਸੀ ਤੇ ਸਮਾਜਿਕ ਮੁਹਿੰਮ ‘ਮਾਵਾਂ ਭੈਣਾਂ ਦੀ ਲਲਕਾਰ-ਬੰਦ ਕਰਵਾਂਗੇ ਨਸ਼ਿਆਂ ਦਾ ਵਪਾਰ’ ਤਹਿਤ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਸਫਲਤਾ ਪੂਰਵਕ ਰੈਲੀਆਂ ਦੀ ਕੜੀ ਤਹਿਤ 4 ਦਸੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਆਗੁਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਡਿਊਟੀਆਂ ਸੰਭਾਲ ਲਈਆਂ ਹਨ। ਇਹ ਪ੍ਰਗਟਾਵਾ ਉਕਤ ਰੈਲੀ ਦੀ ਤਿਆਰੀ ਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾਂ ਵਲੋਂ ਮੁੱਖ ਦਫਤਰ ਦਾਣਾ ਮੰਡੀ ਬਲਾਚੌਰ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਪੰਜਾਬ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਹੋਣ ਕਾਰਨ ਘਰਾਂ ਦੇ ਘਰ ਬਰਬਾਦ ਹੋ ਗਏ, ਕਈ ਘਰਾਂ ਵਿੱਚ ਕਮਾਉਣ ਵਾਲਾ ਕੋਈ ਜੀਅ ਰਿਹਾ ਨਹੀ ਅਤੇ ਸਰਕਾਰ ਮੂਕ ਦਰਸ਼ਕ ਬਣ ਬੈਠੀ ਹੋਣ ਕਾਰਨ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਹਿੱਤ ਬੀਬੀਆਂ ਭੈਣਾਂ ਨੂੰ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਹਿੱਤ ਲਾਮਬੰਦ ਕਰਨ ਦਾ ਪ੍ਰੋਗਰਾਮ ਉਲੀਕੀਆ ਗਿਆ ਅਤੇ ਇਸੇ ਮੁਹਿੰਮ ਤਹਿਤ ਇਹ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਬਲਾਚੌਰ ਹਲਕੇ ਵਿੱਚੋਂ ਹਜਾਰਾਂ ਦੀ ਗਿਣਤੀ ਵਿੱਚ ਮਾਵਾਂ-ਭੈਣਾਂ ਰੈਲੀ ਵਿੱਚ ਪੁੱਜਣਗੀਆਂ । ਮੀਟਿੰਗ ਵਿੱਚ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਤਰਲੋਚਨ ਸਿੰਘ ਰੱਕੜ, ਰਾਣਾ ਰਣਦੀਪ ਸਿੰਘ ਕੌਸ਼ਲ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ, ਸੁਰਜੀਤ ਕੋਹਲੀ, ਦਲਜੀਤ ਸਿੰਘ ਮਾਣੇਵਾਲ, ਗੌਰਵ ਚੌਹਾਨ, ਸ਼ੰਮੀ ਸਰਪੰਚ ਉਧਨਵਾਲ, ਠੇਕੇਦਾਰ ਚਰਨਜੀਤ ਸਿੰਘ ਬਿੱਟੂ, ਅਵਤਾਰ ਸਿੰਘ ਭੋਲਾ, ਗੁਰਪ੍ਰੀਤ ਗੁੱਜਰ, ਅਜਮੇਰ ਸਿੰਘ ਭਾਰਾਪੁਰ, ਗੁਰਦੀਪ ਸਿੰਘ ਬਕਾਪੁਰ, ਸ਼ੰਕਰ ਜੰਡੀ, ਮਿੰਦਰਪਾਲ ਕਰੀਮਪੁਰ, ਮਾਸਟਰ ਦੇਵ ਰਾਜ ਸੰਢਰੇਵਾਲ, ਇੰਸਪੈਕਟਰ ਬਲਵਿੰਦਰ ਸਿੰਘ ਚੰਨਿਆਣੀ, ਰਣਜੀਤ ਸਿੰਘ ਰਾਣਾ ਜਗਤਪੁਰ, ਬਲਵੀਰ ਭੂਬਲਾਂ, ਜਗਜੀਤ ਸੰਮੀ ਜਲਾਲਪੁਰ, ਹੈਪੀ ਚਣਕੋਆ, ਹਰਵਿੰਦਰ ਸਿੰਘ ਚਾਹਲ, ਨਿਰਮਲ ਸਿੰਘ ਔਜਲਾ, ਰਣਬੀਰ ਸਿੰਘ ਭੱਟੀ, ਇਕਬਾਲ ਸਿੰਘ ਮਾਨ, ਧਰਮਪਾਲ ਕੁੱਕੜ ਸੂਹਾ, ਹਰਦੇਵ ਸਿੰਘ ਮੌਹਰਾਂ, ਗੁਰਬਖਸ਼ ਸਿੰਘ ਨਿਆਣਾ ਬੇਟ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖੇਤ... ਅਗਲੀ ਖ਼ਬਰ ਕਸਬਾ ਮਜਾਰੀ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ
Ad Position 24