18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂ ਰਵਿਦਾਸ ਯਾਦਗਾਰੀ ਕੀਰਤਨ ਸਮਾਗਮ ਕਰਵਾਇਆ

ਬੰਗਾ, 18 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਪਿੰਡ ਕਲੇਰਾਂ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਸਤਵਿੰਦਰ ਮੱਲ ਅਤੇ ਸਰਪੰਚ ਦਾਰਾ ਸਿੰਘ ਮੱਲ ਰਿਟਾਇਰਡ ਜੀ. ਐਮ ਸਟੇਟ ਟ੍ਰਾਂਸਪੋਰਟ ਪੰਜਾਬ ਦੀ ਯੋਗ ਅਗਵਾਈ ਵਿੱਚ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-11-2026
ਬੰਗਾ, 18 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਪਿੰਡ ਕਲੇਰਾਂ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਸਤਵਿੰਦਰ ਮੱਲ ਅਤੇ ਸਰਪੰਚ ਦਾਰਾ ਸਿੰਘ ਮੱਲ ਰਿਟਾਇਰਡ ਜੀ. ਐਮ ਸਟੇਟ ਟ੍ਰਾਂਸਪੋਰਟ ਪੰਜਾਬ ਦੀ ਯੋਗ ਅਗਵਾਈ ਵਿੱਚ ਕਰਵਾਇਆ ਗਿਆ। ਗੁਰਦੁਆਰਾ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਇਸ ਸਮਾਗਮ ਮੌਕੇ ਤੇ ਸੰਤ ਬਾਬਾ ਕੁਲਦੀਪ ਸਿੰਘ ਨਾਨਕ ਸਰ ਮਜਾਰੀ ਵਾਲਿਆਂ ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਉਹਨਾਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਭਰਪੂਰ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਕਿੰਨਾ ਉੱਚਾ ਸੁੱਚਾ ਸੀ ਅਤੇ ਉਨ੍ਹਾਂ ਨੇ ਹੱਥੀਂ ਕਿਰਤ ਕਰਨ ਨੂੰ ਪਹਿਲ ਦਿੱਤੀ। ਇਸ ਮੌਕੇ ਗੁਰੂ ਘਰ ਦੇ ਵਜੀਰ ਭਾਈ ਸੁਰਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਗਤ ਵਿਚ ਚਾਹ, ਬੇਸਣ ਅਤੇ ਬ੍ਰੈਂਡ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ’ਤੇ ਸਤਵਿੰਦਰ ਪਾਲ ਸੰਧੂ ਅਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜਰ ਸਨ। ਸਤਵਿੰਦਰ ਮੱਲ ਨੇ ਕਿਹਾ ਕਿ ਇਹੋ ਜਿਹੇ ਉਪਰਾਲੇ ਭਵਿੱਖ ਵਿਚ ਜੀ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਵਿਖੇ ਹੋਈ ਪੰਜਾਬ ਅਥਲੈਟਿਕ ਮੀਟ ਦੌਰਾਨ ਕਲੇਰ ਅਕੈਡਮੀ ਨੂੰ 9 ਤਗਮੇ ਪ੍ਰਾਪਤ ਅਗਲੀ ਖ਼ਬਰ ਬਿਜਲੀ ਪ੍ਰਬੰਧਾਂ ’ਚ ਸੁਧਾਰ ਦੀ ਲੋੜ - ਸੁਖਦੇਵ ਸਿੰਘ
Ad Position 24