18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਔੜ ’ਚ 5 ਨੂੰ ਜੁੜੇਗੀ ‘ਬਾਲ ਸਭਾ’

ਔੜ/ਝਿੰਗੜਾਂ, 18 ਨਵੰਬਰ (ਕੁਲਦੀਪ ਸਿੰਘ ਝਿੰਗੜ)-ਨਵਜੋਤ ਸਾਹਿਤ ਸੰਸਥਾ ਔੜ ਦੇ 45ਵੇਂ ਸਥਾਪਨਾ ਦਿਵਸ ਮੌਕੇ ਇਸ ਵਾਰ ‘ਬਾਲ ਸਭਾ’ ਦਾ ਰੰਗ ਵੀ ਦੇਖਣ ਨੂੰ ਮਿਲੇਗਾ। ਇਹ ਬਾਲ ਸਭਾ ਸੰਸਥਾ ਦੇ ਔੜ ਵਿਖੇ ਮਨਾਏ ਜਾ ਰਹੇ ਸਥਾਪਨਾ ਸਮਾਗਮ ਦੌਰਾਨ 5 ਦਸੰਬਰ ਦਿਨ ਸਨਿਚਰਵਾਰ ਨੂੰ ਜੁੜੇਗੀ।

Ad Position 21
No active advertisement
ਅਜੀਤ ਡੈਸਕ 19-11-2026
ਔੜ/ਝਿੰਗੜਾਂ, 18 ਨਵੰਬਰ (ਕੁਲਦੀਪ ਸਿੰਘ ਝਿੰਗੜ)-ਨਵਜੋਤ ਸਾਹਿਤ ਸੰਸਥਾ ਔੜ ਦੇ 45ਵੇਂ ਸਥਾਪਨਾ ਦਿਵਸ ਮੌਕੇ ਇਸ ਵਾਰ ‘ਬਾਲ ਸਭਾ’ ਦਾ ਰੰਗ ਵੀ ਦੇਖਣ ਨੂੰ ਮਿਲੇਗਾ। ਇਹ ਬਾਲ ਸਭਾ ਸੰਸਥਾ ਦੇ ਔੜ ਵਿਖੇ ਮਨਾਏ ਜਾ ਰਹੇ ਸਥਾਪਨਾ ਸਮਾਗਮ ਦੌਰਾਨ 5 ਦਸੰਬਰ ਦਿਨ ਸਨਿਚਰਵਾਰ ਨੂੰ ਜੁੜੇਗੀ। ਇਸ ਪ੍ਰੋਗਰਾਮ ਤਹਿਤ ਇਲਾਕੇ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਤੋਂ ਬੱਚੇ ਮੰਚ ’ਤੇ ਆਪਣੀ ਪ੍ਰਤਿਭਾ ਦਿਖਾਉਣਗੇ। ਇਹ ਬੱਚੇ ਪ੍ਰੇਰਕ ਅਤੇ ਚੇਤਨ ਵਿਸ਼ਿਆਂ ’ਤੇ ਕਵਿਤਾਵਾਂ ਤੇ ਗੀਤਾਂ ਦੀ ਸਾਂਝ ਪਾਉਣਗੇ। ਸੰਸਥਾ ਦੇ ਸਕੱਤਰ ਡਾ. ਕੇਵਲ ਰਾਮ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ, ਸਨਮਾਨ ਪੱਤਰ ਅਤੇ ਨਕਦੀ ਪ੍ਰਦਾਨ ਕੀਤੀ ਜਾਵੇਗੀ ਅਤੇ ਫੁੱਲ ਮਲਾਵਾਂ ਪਹਿਨਾਈਆਂ ਜਾਣਗੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਬਾਲ ਸਭਾ ਦਾ ਉਦੇਸ਼ ਬੱਚਿਆਂ ਨੂੰ ਸਾਹਿਤਕ ਰੁਚੀਆਂ ਵੱਲ ਪ੍ਰੇਰਿਤ ਕਰਨਾ ਅਤੇ ਉਹਨਾਂ ਦੀ ਸ਼ਖ਼ਸੀਅਤ ਨੂੰ ਹੋਰ ਪ੍ਰਤਿਭਾਸ਼ਾਲੀ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟੌਂਸਾ ਵਿਖੇ 25ਵਾਂ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਘੁੰਮਣਾਂ ’ਚ ਨਗਰ ਕੀਰਤਨ 25 ਨੂੰ
Ad Position 24