18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਹਿਰਾਮ ਵਿਖੇ 20ਵਾਂ ਸੰਤ ਸੰਮੇਲਨ 27 ਨੂੰ, ਸੰਤਾਂ ਵਲੋਂ ਪੋਸਟਰ ਜਾਰੀ

ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ ਬਹਿਰਾਮ ਵਲੋਂ ਦਾਣਾ ਮੰਡੀ ਬਹਿਰਾਮ ਵਿਖੇ 20ਵਾਂ ਸੰਤ ਸੰਮੇਲਨ ਤੇ ਕੀਰਤਨ ਦਰਬਾਰ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਨਿਰੰਜਨ ਦਾਸ ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾਵੇਗਾ। ਸੰਤ ਸੰਮੇਲਨ ਦਾ ਪੋਸਟਰ ਜਾਰੀ ਕਰਦਿਆ ਸੰਤਾਂ ਨੇ ਦੱਸਿਆ ਕਿ ਸੰਤ ਸੰਮੇਲਨ ਦੇ ਆਰੰਭ ’ਚ ਗੁਰੂ ਰਵਿਦਾਸ ਜੀ ਦੀ ਅੰਮ੍ਰਿਤਬਾਣੀ ਦੇ ਸੰਪੂਰਨ ਜਾਪ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 19-11-2026
ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ ਬਹਿਰਾਮ ਵਲੋਂ ਦਾਣਾ ਮੰਡੀ ਬਹਿਰਾਮ ਵਿਖੇ 20ਵਾਂ ਸੰਤ ਸੰਮੇਲਨ ਤੇ ਕੀਰਤਨ ਦਰਬਾਰ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਨਿਰੰਜਨ ਦਾਸ ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾਵੇਗਾ। ਸੰਤ ਸੰਮੇਲਨ ਦਾ ਪੋਸਟਰ ਜਾਰੀ ਕਰਦਿਆ ਸੰਤਾਂ ਨੇ ਦੱਸਿਆ ਕਿ ਸੰਤ ਸੰਮੇਲਨ ਦੇ ਆਰੰਭ ’ਚ ਗੁਰੂ ਰਵਿਦਾਸ ਜੀ ਦੀ ਅੰਮ੍ਰਿਤਬਾਣੀ ਦੇ ਸੰਪੂਰਨ ਜਾਪ ਕਰਵਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਹੋਵੇਗਾ। ਸੰਤ ਸੰਮੇਲਨ ਵਿੱਚ ਸੰਤ ਪ੍ਰੀਤਮ ਦਾਸ ਡੇਰਾ ਸੰਗਤਪੁਰ, ਸੰਤ ਕ੍ਰਿਸ਼ਨ ਨਾਥ ਡੇਰਾ ਚਹੇੜੂ, ਸੰਤ ਪ੍ਰੇਮ ਦਾਸ ਡੇਰਾ ਮਹੰਤ ਗੁਰਬਚਨ ਦਾਸ ਨਗਰ, ਸੰਤ ਲੇਖ ਰਾਜ ਨੂਰਪੁਰ, ਸੰਤ ਹਰਵਿੰਦਰ ਦਾਸ ਡੇਰਾ ਈਸਪੁਰ, ਸੰਤ ਸੁਖਵਿੰਦਰ ਦਾਸ ਡੇਰਾ ਢੱਡੇ, ਸਾਈਂ ਪੱਪਲ ਸ਼ਾਹ ਭਰੋਮਜਾਰਾ ਆਦਿ ਸੰਤ ਮਹਾਂਪੁਰਸ਼ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨਾਲ ਜੋੜਣਗੇ। ਉਨ੍ਹਾਂ ਹੋਰ ਦੱਸਿਆ ਕਿ ਉਕਤ ਸੰਮੇਲਨ ਵਿੱਚ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂਸ਼ਹਿਰ ਅਤੇ ਅਖਿਲ ਭਾਰਤੀਯ ਰਵਿਦਾਸੀਆ ਧਰਮ ਸੰਗਠਨ ਪੰਜਾਬ ਦਾ ਵਿਸ਼ੇਸ਼ ਯੋਗਦਾਨ ਰਹੇਗਾ। ਇਸ ਮੌਕੇ ਕੇਵਲ ਕ੍ਰਿਸ਼ਨ ਬਹਿਰਾਮ, ਰਾਮ ਸਿੰਘ ਢਾਹਾਂ, ਜਸਪਾਲ ਮਜਾਰੀ, ਪ੍ਰਿਥੀ ਰਾਮ, ਮਲਕੀਤ ਮੰਢਾਲੀ, ਬਲਕਾਰ ਸਿੰਘ, ਮਾਸਟਰ ਰੌਸ਼ਨ ਲਾਲ, ਗਿਆਨ ਚੰਦ ਚੁੰਬਰ, ਰੇਸ਼ਮ ਮੱਲ੍ਹਾ ਸੋਢੀਆ, ਹੁਸਨ ਲਾਲ ਲੰਗੇਰੀ, ਮਹਿੰਦਰ ਸੰਧਵਾਂ, ਬੁਧੂ ਰਾਮ, ਭਜਨ ਰਾਮ, ਪਾਲ ਬਹਿਰਾਮ ਆਦਿ ਮੈਂਬਰ ਹਾਜ਼ਰ ਸਨ।
Ad Position 22
No active advertisement
ਅਗਲੀ ਖ਼ਬਰ ਪਰਾਲੀ ਦੀਆਂ ਟਰਾਲੀਆਂ ਦਾ ਲਾਂਘਾ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈੱਸ ਸੁਸਾਇਟੀ
Ad Position 24