ਤਰਕਸ਼ੀਲ ਸੁਸਾਇਟੀ ਵਲੋਂ ਸ. ਕਰਤਾਰ ਸਿੰਘ ਸਰਾਭੇ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ 22 ਨੂੰ
ਬੰਗਾ, 19 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਨਵਾਂਸ਼ਹਿਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਬਹੁਤ ਹੀ ਮਹੱਤਵਪੂਰਨ ਵਿਸ਼ਿਆਂ ’ਤੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਬੰਗਾ, 19 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਨਵਾਂਸ਼ਹਿਰ ਵੱਲੋਂ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਬਹੁਤ ਹੀ ਮਹੱਤਵਪੂਰਨ ਵਿਸ਼ਿਆਂ ’ਤੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਥੇਬੰਦਕ ਮੁਖੀ ਮਾ . ਜਗਦੀਸ਼ ਰਾਏਪੁਰ ਡੱਬਾ ਅਤੇ ਜ਼ਨ ਦੇ ਵਿੱਤ ਮੁਖੀ ਸੁਖਵਿੰਦਰ ਗੋਗਾ ਨੇ ਪ੍ਰੈੱਸ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਮੀਨਾਰ ਬੀਬੀ ਅਮਰ ਕੌਰ ਯਾਦਗਾਰੀ ਹਾਲ ਜੀ.ਟੀ. ਰੋਡ ਖਟਕੜ ਕਲਾਂ ਵਿਖੇ ਹੋਵੇਗਾ। ਇਸ ਸੈਮੀਨਾਰ ਦੌਰਾਨ ਅਜੋਕੇ ਦੌਰ ਵਿੱਚ ਫਾਸ਼ੀਵਾਦੀ ਹੱਲਿਆਂ ਦੀ ਮਾਰ ਅਤੇ ਲੋਕ, ਮਾਨਸਿਕ ਰੋਗ, ਕਾਰਨ, ਲੱਛਣ ਅਤੇ ਇਲਾਜ ਵਿਸ਼ਿਆਂ ’ਤੇ ਗੱਲਬਾਤ ਹੋਵੇਗੀ। ਜ਼ੋਨ ਨਵਾਂਸ਼ਹਿਰ ਦੀਆਂ ਇਕਾਈਆਂ ਬੰਗਾ, ਗੜ੍ਹਸ਼ੰਕਰ ਅਤੇ ਨਵਾਂਸ਼ਹਿਰ ਦੇ ਪੂਰਨ ਸਹਿਯੋਗ ਨਾਲ ਸੈਮੀਨਾਰ ਹੋਵੇਗਾ।